ਪੰਜਾਬ ਸਰਕਾਰ ਨੇ ਦੁਕਾਨਾਂ ਖੋਲ੍ਹਣ ਬਾਰੇ ਹਾਲੇ ਕੋਈ ਛੋਟ ਨਹੀਂ ਦਿਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਕੀਤਾ ਅਤੇ ਨਾ ਹੀ ਕੋਈ ਛੋਟ ਦਿਤੀ ਹੈ।

File Photo

ਚੰਡੀਗੜ੍ਹ 25 ਅਪ੍ਰੈਲ (ਗੁਰਉਪਦੇਸ਼ ਭੁੱਲਰ) : ਪੰਜਾਬ ਵਿਚ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਕੀਤਾ ਅਤੇ ਨਾ ਹੀ ਕੋਈ ਛੋਟ ਦਿਤੀ ਹੈ। ਕਰਫ਼ਿਊ ਅਤੇ ਲਾਕਡਾਊਨ ਸਬੰਧੀ ਮਾਹਰ ਕਮੇਟੀ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਸਪੱਸ਼ਟ ਕੀਤਾ ਕਿ ਕੇਂਦਰੀ ਦਿਸ਼ਾ ਨਿਰਦੇਸ਼ਾਂ ਤਹਿਤ ਦੁਕਾਨਾਂ ਖੋਲ੍ਹਣ ਨੂੰ ਛੋਟਾਂ ਦੇਣ ਬਾਰੇ ਫ਼ੈਸਲਾ 30 ਅਪ੍ਰੈਲ ਨੂੰ ਸੱਦੀ ਗਈ ਮੰਤਰੀ ਮੰਡਲ ਦੀ ਬੈਠਕ ਵਿਚ ਲਿਆ ਜਾਵੇਗਾ। ਇਸ ਤੋਂ ਪਹਿਲਾਂ 29 ਅਪ੍ਰੈਲ ਨੂੰ ਵਿਧਾਇਕਾਂ ਨਾਲ ਵੀ ਵੀਡੀਓ ਕਾਨਫ਼ਰੰਸ ਕਰ ਕੇ ਸਲਾਹ ਮਸ਼ਵਰਾ ਕੀਤਾ ਜਾਵੇਗਾ। ਦੁਕਾਨਾਂ ਤੋਂ ਇਲਾਵਾ ਹੋਰ ਸੰਭਵ ਛੋਟਾਂ ਬਾਰੇ ਵੀ ਮੰਤਰੀ ਮੰਡਲ ਵਿਚ ਹੀ ਸਥਿਤੀ ਅਨੁਸਾਰ ਫ਼ੈਸਲੇ ਲਏ ਜਾਣਗੇ।