ਲੋਕਾਂ ਦੇ ਸਹਿਯੋਗ ਨਾਲ ਬਠਿੰਡਾ  ਸੁਰੱਖਿਅਤ: ਮਨਪ੍ਰੀਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿੱਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ 5ਵੀਂ ਸਮੀਖਿਆ ਬੈਠਕ

File Photo

ਬਠਿੰਡਾ, 25 ਅਪ੍ਰੈਲ (ਸੁਖਜਿੰਦਰ ਮਾਨ): ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਪੰਜਵੀਂ ਸਮੀਖਿਆ ਬੈਠਕ ਕਰਕੇ ਕੋਵਿਡ 19 ਤੋਂ ਜ਼ਿਲੇ ਨੂੰ ਬਚਾਉ ਲਈ ਕੀਤੇ ਜਾ ਰਹੇ ਉਪਰਾਲਿਆਂ, ਰਾਹਤ ਕਾਰਜਾਂ ਅਤੇ ਕਣਕ ਦੀ ਖ਼ਰੀਦ ਪ੍ਰਿਆ ਦੀ ਸਮੀਖਿਆ ਕੀਤੀ।

ਇਸ ਮੌਕੇ ਵਿੱਤ ਮੰਤਰੀ ਨੇ ਦਸਿਆ ਕਿ ਬਠਿੰਡਾ ਹਾਲੇ ਤਕ ਕੋਰੋਨਾ ਤੋਂ ਸੁਰੱਖਿਅਤ ਹੈ ਅਤੇ ਇਸ ਦਾ ਸਿਹਰਾ ਇੱਥੋਂ ਦੇ ਸਮੂਹ ਲੋਕਾਂ ਨੂੰ ਜਾਂਦਾ ਹੈ ਜਿੰਨਾਂ ਨੇ ਸਰਕਾਰ ਦੀਆਂ ਘਰ ਰਹਿਣ ਦੀ ਹਦਾਇਤਾਂ ਦਾ ਪਾਲਣ ਕੀਤਾ ਅਤੇ ਮਾਨਵਤਾ ਉਤੇ ਆਏ ਇਸ ਸੰਕਟ ਵਿਚ ਅਪਣੇ ਜ਼ਿਲ੍ਹੇ ਨੂੰ ਹਾਲੇ ਤਕ ਬਚਾਈ ਰੱਖਿਆ ਹੈ। ਉਨਾਂ ਨੇ ਲੋਕਾਂ ਨੂੰ ਕੁਝ ਦਿਨ ਹੋਰ ਇਸੇ ਤਰ੍ਹਾਂ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ।

ਇਸ ਮੌਕੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਸਮੇਂ ਕਣਕ ਦੀ ਨਿਰਵਿਘਨ ਖ਼ਰੀਦ ਅਤੇ ਕੋਵਿਡ ਰਾਹਤ ਕਾਰਜ ਸਰਕਾਰ ਦੀਆਂ ਤਰਜੀਹਾਂ ਹਨ। ਉਨ੍ਹਾਂ ਨੇ ਨਿਰਦੇਸ਼ ਦਿਤੇ ਕਿ ਕਣਕ ਦੇ ਮੰਡੀਕਰਨ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿਤੀ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਸਰਕਾਰ ਵਲੋਂ ਕਣਕ ਦਾ ਦਾਣਾ ਦਾਣਾ ਖਰੀਦਿਆਂ ਜਾਵੇਗਾ।

ਵਿੱਤ ਮੰਤਰੀ ਨੇ ਇਸ ਮੌਕੇ ਪ੍ਰਸ਼ਾਸਨ ਨੂੰ ਇਹ ਵੀ ਹੁਕਮ ਦਿਤੇ ਕਿ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨਾਂ ਨੂੰ ਬੀਜ ਅਤੇ ਖਾਦਾਂ ਦੀ ਉਪਲਬੱਧਤਾ ਸਮੇਂ ਸਿਰ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਬੀ.ਸੀ. ਨਿਵਾਸਨ ਨੇ ਇਸ ਮੌਕੇ ਜਾਣਕਾਰੀ ਦਿਤੀ ਕਿ ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਮੇਂ ਤੱਕ ਜਿਆਦਾ ਖਰੀਦ ਹੋਈ ਹੈ।

ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿਚ ਆਉਣ ਵਾਲੇ ਲੋਕਾਂ ਦੀ ਪੂਰੀ ਸਕਰੀਨਿੰਗ ਹੋ ਰਹੀ ਹੈ ਅਤੇ ਈਪਾਸ ਧਾਰਕ ਲੋਕਾਂ ਨੂੰ ਹੀ ਆਉਣ ਦਿਤਾ ਜਾ ਰਿਹਾ ਹੈ। ਇਸੇ ਤਰ੍ਹਾਂ ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦਸਿਆ ਕਿ ਸ਼ਹਿਰ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹੁਣ ਤਕ 10,34,234 ਪੱਕੇ ਹੋਏ ਭੋਜਨ ਦੇ ਪੈਕਟ ਤਕਸੀਮ ਕੀਤੇ ਗਏ ਹਨ।

ਉਨਾਂ ਨੇ ਦਸਿਆ ਕਿ ਸ਼ਹਿਰ ਦੇ ਸਾਰੇ 50 ਵਾਰਡਾਂ ਵਿਚ ਸੈਨੇਟਾÂਜ਼ਰ ਦਾ ਛਿੜਕਾਅ ਇਕ ਵਾਰ ਕਰਵਾਉਣ ਤੋਂ ਬਾਅਦ  ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦਸਿਆ ਕਿ ਹਾਲੇ ਤਕ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਮਰੀਜ਼ ਨਹੀਂ ਹੈ।  ਬੈਠਕ ਵਿਚ ਐਸ.ਡੀ.ਐਮ. ਅਮਰਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ।