ਕਿਸਾਨ ਮੋਰਚੇ ਤੋਂ ਪਰਤੇ ਕਿਸਾਨ ਆਗੂ ਨੇ ਇਲਾਜ ਦੌਰਾਨ ਦਮ ਤੋੜਿਆ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਮੋਰਚੇ ਤੋਂ ਪਰਤੇ ਕਿਸਾਨ ਆਗੂ ਨੇ ਇਲਾਜ ਦੌਰਾਨ ਦਮ ਤੋੜਿਆ

image

ਕੁੱਪ ਕਲਾਂ, 25 ਅਪ੍ਰੈਲ (ਮਾ.ਕੁਲਦੀਪ ਸਿੰਘ ਲਵਲੀ) : ਕੇਂਦਰੀ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਦਿੱਲੀ ਮੋਰਚੇ ਵਿੱਚ ਡਟੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਪਿੰਡ ਭੋਗੀਵਾਲ ਦੇ ਕਿਸਾਨ ਹਰਬੰੰਤ ਸਿੰਘ ਭੋੋੋਗੀਵਾਲ ਦਾ ਦੇਹਾਂਤ ਹੋ ਗਿਆ ਹੈ। 
ਜਾਣਕਾਰੀ ਦਿੰਦਿਆਂ ਯੂਨੀਅਨ ਦੇ ਬਲਾਕ ਸਕੱਤਰ ਰਜਿੰਦਰ ਸਿੰਘ ਭੋਗੀਵਾਲ ਨੇ ਦੱਸਿਆ ਕਿ ਟਿੱਕਰੀ ਬਾਰਡਰ ਤੇ ਚੱਲ ਰਹੇ ਇਸ ਸੰਘਰਸ਼ ਵਿੱਚ ਸਾਮਿਲ ਪਿੰਡ ਭੋਗੀਵਾਲ ਤੋਂ ਕਿਸਾਨ ਇਕਾਈ ਦੇ ਸਾਬਕਾ ਪ੍ਰਧਾਨ ਅਤੇ ਕਿਸਾਨ ਆਗੂ ਹਰਬੰਤ ਸਿੰਘ ਦਿੱਲੀ ਮੋਰਚੇ ਦੌਰਾਨ ਬਿਮਾਰ ਹੋ ਗਏ ਸਨ ਤੇ ਪਿਛਲੇ ਕਈ ਦਿਨਾਂ ਤੋਂ ਅਹਿਮਦਗੜ੍ਹ ਦੇ ਇਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਸਨ ਤੇ ਉਨਾਂ ਦੀ ਇਲਾਜ ਦੌਰਾਨ ਅੱਜ ਸਵੇਰੇ ਮੌਤ ਹੋ ਗਈ। ਕਿਸਾਨ ਆਗੂਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨ ਹਰਬੰਤ ਸਿੰਘ ਇੱਕ ਗਰੀਬ ਕਿਸਾਨ ਪਰਿਵਾਰ ਨਾਲ ਸੰਬੰਧਿਤ ਸਨ ਜਿਨ੍ਹਾਂ ਦੀ ਉਮਰ ਕਰੀਬ 67 ਸਾਲ ਸੀ ਤੇ ਉਹ ਲਗਾਤਾਰ ਕਿਸਾਨੀ ਅੰਦੋਲਨ ਵਿੱਚ ਸੁਰੂ ਤੋਂ ਹੀ ਪੱਕੇ ਮੋਰਚੇ ਵਿੱਚ ਡਟੇ ਹੋਏ ਸਨ।ਉਨਾਂ ਦੱਸਿਆ ਕਿ ਅੱਜ ਉਨਾਂ ਦਾ ਪਿੰਡ ਭੋਗੀਵਾਲ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨ ਮਜਦੂਰ ਏਕਤਾ ਜਿੰਦਾਬਾਦ ਦੇ ਨਾਹਰੇ ਲਗਾ ਕੇ ਕਿਸਾਨ ਹਰਬੰਤ ਸਿੰਘ ਨੂੰ ਸਲਾਮੀ ਦਿੱਤੀ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਸਾਨ ਆਗੂ ਹਰਬੰਤ ਸਿੰਘ ਦੇ ਪਰਿਵਾਰ ਲਈ ਸਰਕਾਰ ਤੋਂ ਦਸ ਲੱਖ ਰੁਪਏ ਦੀ ਮਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।