ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਪਿਆਰ ਕੌਰ ਦਾ ਦਿਹਾਂਤ
ਕਪੂਰਥਲਾ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਅੱਜ ਦੁਪਹਿਰ 12 ਵਜੇ ਹੋਵੇਗਾ ਸਸਕਾਰ
Lt. Mata Pyar Kaur
ਅਜਨਾਲਾ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਡਾ ਸਦਮਾ ਲੱਗਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸੱਸ ਮਾਤਾ ਪਿਆਰ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ।
ਇਸ ਦੇ ਚਲਦੇ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਚੰਡੀਗੜ੍ਹ ਦੇ ਸਾਰੇ ਰੁਝੇਵੇਂ ਰੱਦ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਮਾਤਾ ਪਿਆਰ ਕੌਰ ਦਾ ਅੰਤਿਮ ਸਸਕਾਰ ਅੱਜ ਕਪੂਰਥਲਾ ਦੇ ਪਿੰਡ ਲੱਖਣ ਕੇ ਪੱਡਾਵਿਖੇ ਦੁਪਹਿਰ 12 ਵਜੇ ਹੋਵੇਗਾ।