ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਨੂੰ ਨਮ ਅੱਖਾਂ ਨਾਲ ਦਿਤੀ ਅੰਤਿਮ ਵਿਦਾਈ
ਪਿੰਡ ਲੱਖਣ ਕੇ ਪੱਡਾ ਵਿਖੇ ਕੀਤਾ ਗਿਆ ਅੰਤਿਮ ਸਸਕਾਰ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ
ਸੁਭਾਨਪੁਰ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਮਾਤਾ ਪਿਆਰ ਕੌਰ ਨੂੰ ਅੱਜ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਅੰਤਿਮ ਵਿਦਾਈ ਦਿੱਤੀ ਗਈ |
92 ਸਾਲਾ ਪਿਆਰਾ ਕੌਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਲੱਕਣ ਕੇ ਪੱਡਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ, ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਨੇ ਵੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਕੈਬਨਿਟ ਮੰਤਰੀ ਨੇ ਰੀਠ ਰੱਖ ਕੇ ਮਾਤਾ ਪਿਆਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਕਪੂਰਥਲਾ ਡਾ: ਜੈਿੰਦਰ ਸਿੰਘ, ਡੀ.ਡੀ.ਪੀ.ਓ ਨੀਰਜ ਕੁਮਾਰ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਕੈਬਨਿਟ ਮੰਤਰੀ ਦੀ ਪਤਨੀ ਜਗਦੀਸ਼ ਕੌਰ, ਖੁਸ਼ਪਾਲ ਸਿੰਘ ਧਾਲੀਵਾਲ, ਕੇਵਲ ਸਿੰਘ ਪੱਡਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।