ਵਿੱਤ ਮੰਤਰੀ ਨੇ ਏਡਿਡ ਸਕੂਲਾਂ ਦੇ ਰੈਗੂਲਰ ਅਤੇ ਪੈਨਸ਼ਨਰਾਂ ਲਈ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਦਿੱਤਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿੱਤ ਸਕੱਤਰ ਨੂੰ ਹਦਾਇਤਾਂ ਜਾਰੀ

Finance Minister Assures Implementation Of Sixth Pay Commission For Regular And Pensioners Of Aided Schools

ਚੰਡੀਗੜ੍ਹ - ਪੰਜਾਬ ਦੇ ਸਰਕਾਰੀ ਸਹਾਇਤਾ ਅਤੇ ਮਾਨਤਾ ਪ੍ਰਾਪਤ 476 ਸਕੂਲਾਂ ਦੇ ਰੈਗੂਲਰ ਅਤੇ ਸੇਵਾ ਮੁਕਤ ਕਰਮਚਾਰੀਆਂ ਲਈ ਛੇਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਅੱਜ ਸਰਕਾਰੀ ਏਡਿਡ ਸਕੂਲਜ਼ ਪ੍ਰੋਗਰੈਸਿਵ ਫਰੰਟ ਪੰਜਾਬ ਦਾ ਇੱਕ ਉੱਚ ਪੱਧਰੀ ਵਫ਼ਦ ਸੂਬਾ ਪ੍ਰਧਾਨ ਉਪਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ।

 

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਫਰੰਟ ਦੇ ਪ੍ਰੈੱਸ ਸਕੱਤਰ ਗੁਰਦੀਸ਼ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਨਾਲ ਏਡਿਡ ਸਕੂਲਾਂ ਦੀਆਂ ਮੁੱਖ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਵਿੱਤ ਮੰਤਰੀ ਨੇ ਵਫ਼ਦ ਨੂੰ ਪੂਰਾ ਯਕੀਨ ਦਿਵਾਇਆ ਕਿ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਜਲਦ ਹੀ ਛੇਵੇਂ ਪੇਅ ਕਮਿਸ਼ਨ ਅਨੁਸਾਰ ਸਾਰੇ ਲਾਭ ਦਿੱਤੇ ਜਾਣਗੇ। ਬਾਕੀ ਅਹਿਮ ਮੰਗਾਂ ਨੂੰ ਵੀ ਜਲਦ ਹੀ ਅਮਲੀ ਰੂਪ ਦਿੱਤਾ ਜਾਵੇਗਾ।

 

ਵਫ਼ਦ 'ਚ ਪੈਨਸ਼ਨਰ ਸੈੱਲ ਦੇ ਪ੍ਰਧਾਨ ਪ੍ਰਿੰਸੀਪਲ ਕੇ ਕੇ ਸ਼ਰਮਾਂ, ਪ੍ਰਿੰਸੀਪਲ ਧਰਮਿੰਦਰ ਸਿੰਘ, ਮਲਕੀਅਤ ਸਿੰਘ ਗੁਰਾਇਆ ਅਤੇ ਜਸਬੀਰ ਸਿੰਘ ਜੱਸੀ ਵੀ ਸ਼ਾਮਿਲ ਸਨ।