ਪੀਟੀਸੀ ਦੇ MD ਰਬਿੰਦਰ ਨਾਰਾਇਣ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਸ ਦੀ ਸੁਣਵਾਈ ਦੌਰਾਨ ਪੀਟੀਸੀ ਦੇ ਐਮਡੀ ਰਬਿੰਦਰ ਨਾਰਾਇਣ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ 'ਚ ਉਹਨਾਂ ਦੀ ਸਿਹਤ ਠੀਕ ਨਹੀਂ ਰਹਿੰਦੀ

Rabindra Narayan


ਚੰਡੀਗੜ੍ਹ: ਮਿਸ ਪੀਟੀਸੀ ਪੰਜਾਬੀ ਮੁਕਾਬਲੇ ਵਿਚ ਮਾਡਲ ਨਾਲ ਛੇੜਛਾੜ ਦੇ ਮਾਮਲੇ ਵਿਚ ਨਾਮਜ਼ਦ ਪੀਟੀਸੀ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਮੁਹਾਲੀ ਅਦਾਲਤ ਨੇ ਉਹਨਾਂ ਦੀ ਨਿਆਂਇਕ ਹਿਰਾਸਤ ਨੂੰ 7 ਮਈ ਤੱਕ ਵਧਾਇਆ ਹੈ। ਕੇਸ ਦੀ ਸੁਣਵਾਈ ਦੌਰਾਨ ਪੀਟੀਸੀ ਦੇ ਐਮਡੀ ਰਬਿੰਦਰ ਨਾਰਾਇਣ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ 'ਚ ਉਹਨਾਂ ਦੀ ਸਿਹਤ ਠੀਕ ਨਹੀਂ ਰਹਿੰਦੀ ਅਤੇ ਉਹਨਾਂ ਨੂੰ ਸਾਹ ਲੈਣ ਵਿਚ ਸਮੱਸਿਆ ਆ  ਰਹੀ ਹੈ।

PTC Channel Managing Director Rabindra Narayan

ਇਸ ਤੋਂ ਬਾਅਦ ਅਦਾਲਤ ਨੇ ਜੇਲ੍ਹ ਸਟਾਫ਼ ਤੇ ਸਥਾਨਕ ਪੁਲਿਸ ਸਮੇਤ ਸਿਵਲ ਸਰਜਨ ਨੂੰ ਰਬਿੰਦਰ ਨਾਰਾਇਣ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਉਣ ਦੇ ਆਦੇਸ਼ ਦਿੱਤੇ। ਐੱਸਐੱਮਓ ਡਾ. ਐੱਚਐੱਸ ਚੀਮਾ ਅਤੇ ਡਾ. ਵਿਜੈ ਭਗਤ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਨਾਰਾਇਣ ਨਾਰਾਇਣ ਦਿਲ ਦਾ ਰੋਗੀ ਪਾਇਆ ਗਿਆ ਹੈ। ਉਸ ਨੂੰ ਪੀਜੀਆਈ ਰੈਫ਼ਰ ਕਰ ਕੇ ਦਿਲ ਦੇ ਰੋਗ ਸਬੰਧੀ ਪੀਜੀਆਈ ਤੋਂ ਸਲਾਹ ਮੰਗੀ ਗਈ ਹੈ।

PTC

ਜ਼ਿਕਰਯੋਗ ਹੈ ਕਿ ਮਾਮਲੇ ਵਿਚ ਖਰੜ ਦੀ ਰਹਿਣ ਵਾਲੀ 24 ਸਾਲਾ ਲੜਕੀ ਸ਼ਿਕਾਇਤਕਰਤਾ ਹੈ। ਇਸ ਮਹੀਨੇ ਦੀ ਸ਼ੁਰੂਆਤ ਵਿਚ ਪੀਟੀਸੀ ਨੈਟਵਰਕ ਦੇ ਐਮਡੀ ਰਬਿੰਦਰ ਨਰਾਇਣ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਲੜਕੀ ਦਾ ਦੋਸ਼ ਸੀ ਕਿ ਉਸ ਨੂੰ ਇਕ ਹੋਟਲ ਵਿਚ ਬੰਦੀ ਬਣਾ ਕੇ ਰੱਖਿਆ ਗਿਆ ਸੀ ਅਤੇ ਉਸ ਨਾਲ ਪੀਟੀਸੀ ਦੇ ਸਟਾਫ਼ ਨੇ ਦੁਰਵਿਹਾਰ ਕੀਤਾ।