ਫਾਜ਼ਿਲਕਾ 'ਚ BSF ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ, ਪਤਨੀ ਨਾਲ ਅਦਾਲਤ 'ਚ ਚੱਲ ਰਿਹਾ ਸੀ ਕੇਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫਾਜ਼ਿਲਕਾ ਦੀ ਪੁਲਿਸ ਨੇ ਪਤਨੀ ਖਿਲਾਫ ਧਾਰਾ 306 ਤਹਿਤ ਮਾਮਲਾ ਕੀਤਾ ਦਰਜ

photo

 

ਫਾਜ਼ਿਲਕਾ: ਫਾਜ਼ਿਲਕਾ ਦੇ ਪਿੰਡ ਅਮਰਪੁਰਾ ਵਿੱਚ ਬੀਐਸਐਫ ਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦੀ ਸੀ। ਝਗੜੇ ਕਾਰਨ ਦੋਵਾਂ ਦੇ ਖਰਚੇ ਲਈ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਮ੍ਰਿਤਕ ਜਵਾਨ ਦੇ ਪਿਤਾ ਦੀ ਸ਼ਿਕਾਇਤ 'ਤੇ ਥਾਣਾ ਸਦਰ ਫਾਜ਼ਿਲਕਾ ਦੀ ਪੁਲਿਸ ਨੇ ਪਤਨੀ ਖਿਲਾਫ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਮਾਪਿਆਂ ਦੇ ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਪੁੱਤ ਨੇ ਲਿਆ ਫਾਹਾ, ਮੌਤ

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕਸ਼ਮੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਅਮਰਪੁਰਾ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਚੈਨ ਸਿੰਘ ਬੀਐਸਐਫ ਵਿੱਚ ਨੌਕਰੀ ਕਰਦਾ ਸੀ। ਉਸ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਪਿੰਡ ਕਾਸ਼ੀਰਾਮ ਦੀ ਰਹਿਣ ਵਾਲੀ ਉਜਾਲਾ ਰਾਣੀ ਨਾਲ ਹੋਇਆ ਸੀ। ਇਨ੍ਹਾਂ ਦੀ ਆਪਸੀ ਰੰਜਿਸ਼ ਕਾਰਨ ਅਦਾਲਤ ਵਿੱਚ ਖਰਚੇ ਦਾ ਕੇਸ ਚੱਲ ਰਿਹਾ ਸੀ।

ਇਹ ਵੀ ਪੜ੍ਹੋ: 5 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਸ਼ਮੀਰ ਸਿੰਘ ਨੇ ਦੋਸ਼ ਲਾਇਆ ਕਿ ਸੁਖਚੈਨ ਸਿੰਘ ਆਪਣੀ ਨੂੰਹ ਕਾਰਨ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਉਜਾਲਾ ਰਾਣੀ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦੀ ਸੀ। ਜਿਸ ਕਾਰਨ ਸੁਖਚੈਨ ਸਿੰਘ ਨੇ 25 ਅਪ੍ਰੈਲ ਨੂੰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਨੇ ਕਸ਼ਮੀਰ ਸਿੰਘ ਦੇ ਬਿਆਨਾਂ ’ਤੇ ਉਜਾਲਾ ਰਾਣੀ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ।