ਅੰਮ੍ਰਿਤਸਰ 'ਚ ਖੰਭੇ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ ਚੀਕ ਚਿਹਾੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਵਾਰੀਆਂ ਦੇ ਲੱਗੀਆਂ ਸੱਟਾਂ

photo

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਅੱਜ ਵੱਡਾ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਇਸ ਦੌਰਾਨ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ: ਫਾਜ਼ਿਲਕਾ 'ਚ BSF ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ, ਪਤਨੀ ਨਾਲ ਅਦਾਲਤ 'ਚ ਚੱਲ ਰਿਹਾ ਸੀ ਕੇਸ

ਜਿਸ ਕਾਰਨ ਦਰਜਨ ਤੋਂ ਵੱਧ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਹਾਦਸੇ ਦੌਰਾਨ ਸੜਕ 'ਤੇ ਖੜ੍ਹੇ ਲੋਕਾਂ ਅਤੇ ਪੁਲਿਸ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ।


ਇਹ ਵੀ ਪੜ੍ਹੋ: 5 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ