ਸਾਬਕਾ PM ਮਨਮੋਹਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਜਤਾਇਆ ਦੁੱਖ
ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ 'ਚ ਕਈ ਦਹਾਕਿਆਂ ਤੱਕ ਮਹੱਤਵਪੂਰਨ ਭੂਮਿਕਾ ਨਿਭਾਈ
ਮੁਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਇਹ ਵੀ ਪੜ੍ਹੋ: 'ਆਪ' ਦੀ ਸ਼ੈਲੀ ਓਬਰਾਏ ਮੁੜ ਬਣੀ ਦਿੱਲੀ ਦੀ ਮੇਅਰ, ਭਾਜਪਾ ਨੇ ਵਾਪਸ ਲਿਆ ਨਾਂ
ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖਿਆ ਗਿਆ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਸਾਬਕਾ ਪੀਐਮ ਮਨਮੋਹਨ ਸਿੰਘ ਨੇ ਪ੍ਰਕਾਸ਼ ਬਾਦਲ ਦੇ ਪੁੱਤ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਆਪਣੇ ਸੋਗ ਸੰਦੇਸ਼ 'ਚ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਇਕ ਦਿੱਗਜ ਨੇਤਾ ਸਨ, ਜਿਨ੍ਹਾਂ ਨੇ ਪੰਜਾਬ ਦੀ ਰਾਜਨੀਤੀ 'ਚ ਕਈ ਦਹਾਕਿਆਂ ਤੱਕ ਮਹੱਤਵਪੂਰਨ ਭੂਮਿਕਾ ਨਿਭਾਈ।
ਇਹ ਵੀ ਪੜ੍ਹੋ: ਅਬੋਹਰ ਪੁਲਿਸ ਦੀ ਕਾਰਵਾਈ, 2 ਦੇਸੀ ਪਿਸਤੌਲ, 2 ਮੈਗਜ਼ੀਨ, 7 ਜਿੰਦਾ ਕਾਰਤੂਸ ਸਮੇਤ 3 ਨੌਜਵਾਨ ਕੀਤੇ ਕਾਬੂ
ਉਨ੍ਹਾਂ ਕਿਹਾ ਕਿ ਲੰਮੇ ਸਿਆਸੀ ਅਤੇ ਪ੍ਰਸ਼ਾਸਨਿਕ ਕਰੀਅਰ 'ਚ ਉਹ 5 ਵਾਰ ਮੁੱਖ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਸਮਾਜ ਦੇ ਕਮਜ਼ੋਰ ਤਬਕਿਆਂ ਦੇ ਕਲਿਆਣ ਲਈ ਜ਼ਿਕਰਯੋਗ ਯੋਗਦਾਨ ਦਿੱਤਾ।'' ਮਨਮੋਹਨ ਸਿੰਘ ਅਨੁਸਾਰ, ਉਨ੍ਹਾਂ ਦੀ ਕਈ ਮੁੱਦਿਆਂ 'ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਦੀਆਂ ਸੁਖ਼ਦ ਯਾਦਾਂ ਹਨ। ਉਨ੍ਹਾਂ ਨੇ ਬਾਦਲ ਪਰਿਵਾਰ ਦੇ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤਾ।