Punjab News: ਨਵਜਨਮੀ ਬੱਚੀ ਨਿਆਮਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
Punjab News: ਪੰਜਾਬ ਦੇ ਭਲੇ ਲਈ ਕੀਤੀ ਅਰਦਾਸ
Chief Minister Bhagwant mann paid obeisance at Darbar Sahib News: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਸੀਐਮ ਮਾਨ ਆਪਣੀ ਨਵਜੰਮੀ ਧੀ ਨਿਆਮਤ ਕੌਰ ਨੂੰ ਮੱਥਾ ਟਕਵਾਉਣ ਲਈ ਲੈ ਕੇ ਆਏ ਸਨ। ਇਸ ਦੌਰਾਨ ਦਰਬਾਰ ਸਾਹਿਬ ਵਿਖੇ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ।
ਇਹ ਵੀ ਪੜ੍ਹੋ: TarnTaran News : ਤਰਨਤਾਰਨ 'ਚ ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਸੀ.ਐਮ.ਭਗਵੰਤ ਮਾਨ ਸਵੇਰੇ ਕਰੀਬ 10.50 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਲਿਆ ਅਤੇ ਫਿਰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪੁੱਜੇ।
ਇਹ ਵੀ ਪੜ੍ਹੋ: Moga Fraud News: ਮੋਗਾ 'ਚ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ, ਨਾ ਦਿੱਤਾ ਵੀਜ਼ਾ ਨਾ ਦਿੱਤੇ ਪੈਸੇ
ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ CM ਮਾਨ ਨੇ ਕਿਹਾ- ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਬੱਚੀ ਨੂੰ ਭੇਜਿਆ। ਅੱਜ ਪਹਿਲੀ ਵਾਰ ਮੈਂ ਬੱਚੀ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਜੋ ਪ੍ਰਮਾਤਮਾ ਨੇ ਮੈਨੂੰ ਸੇਵਾ ਬਖਸ਼ੀ ਹੈ, ਮੈਂ ਉਸ ਨੂੰ ਪੂਰਾ ਕਰ ਸਕਾਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ। ਰੰਗਲੇ ਪੰਜਾਬ ਦੇ ਕੁਝ ਰੰਗ ਨਜ਼ਰ ਆ ਰਹੇ ਹਨ, ਬਾਕੀ ਵੀ ਆਉਣ ਵਾਲੇ ਦਿਨਾਂ 'ਚ ਨਜ਼ਰ ਆਉਣਗੇ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਮੇਰੀ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ। ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੀਐਮ ਮਾਨ ਨੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ।
(For more Punjabi news apart from Chief Minister Bhagwant mann paid obeisance at Darbar Sahib News, turned in Abohar, stay tuned to Rozana Spokesman)