Punjab News: ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਦਾ ਵੱਡਾ ਐਕਸ਼ਨ
6 ਨਸ਼ਾ ਤਸਕਰਾਂ ਦੀ 2 ਕਰੋੜ 42 ਲੱਖ 10 ਹਜ਼ਾਰ ਰੁਪਏ ਦੀ ਜਾਇਦਾਦ ਕੀਤੀ ਜ਼ਬਤ
Punjab News: ਅਭਿਮੰਨਿਊ ਰਾਣਾ ਆਈ.ਪੀ.ਐਸ ਐਸ.ਐਸ.ਪੀ ਸਾਹਿਬ ਤਰਨ ਤਾਰਨ ਜੀ ਵਲੋਂ ਯੁੱਧ ਨਸ਼ਿਆਂ ਵਿਰਧ ਮੁਹਿੰਮ ਦੇ ਹਿੱਸੇ ਵਜ਼ੋ ਨਸ਼ਿਆਂ ਵਿਰੁਧ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਨਸ਼ੇ ’ਤੇ ਕਾਬੂ ਪਾਉਣ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾ ਨੂੰ ਫਰੀਜ਼ ਕੀਤਾ ਜਾ ਰਿਹਾ ਹੈ।
ਇਸੇ ਮੁਹਿੰਮ ਦੇ ਤਹਿਤ ਪੁਲਿਸ ਵਲੋਂ ਅੱਜ 6 ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ। ਜਿਸ ਤਹਿਤ ਨਸ਼ਾ ਤਸਕਰ ਹਰਦਿਆਲ ਸਿੰਘ ਉਰਫ ਸੇਵਕ ਪੁੱਤਰ ਬਲਬੀਰ ਸਿੰਘ ਵਾਸੀ ਮਹਿੰਦੀਪੁਰ ਥਾਣਾ ਖੇਮਕਰਨ ਅਤੇ ਬਲਜੀਤ ਸਿੰਘ ਉਰਫ ਲਾਡੀ ਪੁੱਤਰ ਕਰਨੈਲ ਸਿੰਘ ਵਾਸੀ ਮਹਿੰਦੀਪੁਰ ਥਾਣਾ ਖੇਮਕਰਨ ਜਿਲ੍ਹਾ ਤਰਨ ਤਾਰਨ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ।
ਜਿਨ੍ਹਾਂ ਵਿਰੁਧ ਮੁੱਕਦਮਾ ਨੰਬਰ 25 ਮਿਤੀ 03-04-2023 ਜੁਰਮ 21/29/61/85 ਐਨ.ਡੀ.ਪੀ.ਐਸ ਐਕਟ ਥਾਣਾ ਖੇਮਕਰਨ, ਜਿਸ ਵਿਚ ਕੁੱਲ ਰਿਕਵਰੀ 03 ਕਿੱਲੋ 72 ਗ੍ਰਾਮ ਹੈਰੋਇਨ ਸੀ। ਜਿਨ੍ਹਾਂ ਦਾ ਇੱਕ- ਇੱਕ ਰਿਹਾਇਸ਼ੀ ਘਰ ਕੁੱਲ 2 ਜੋ ਦੋਵਾਂ ਘਰਾਂ ਦੀ ਕੀਮਤ 97 ਲੱਖ 40 ਹਜ਼ਾਰ ਰੁਪਏ ਬਣਦੀ ਹੈ ਜਿਨ੍ਹਾਂ ਨੂੰ ਫਰੀਜ਼ ਕੀਤਾ ਗਿਆ।
ਇਸ ਦੇ ਨਾਲ ਹੀ ਨਸ਼ਾ ਤਸਕਰ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਹਰਪਾਲ ਸਿੰਘ ਵਾਸੀ ਮਹਿੰਦੀਪੁਰ ਥਾਣਾ ਖੇਮਕਰਨ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਸੁਖਵੰਤ ਸਿੰਘ ਵਾਸੀ ਮਹਿੰਦੀਪੁਰ ਥਾਣਾ ਖੇਮਕਰਨ ਦੀ ਜਾਇਦਾਦ ਨੂੰ ਫਰੀਜ਼ ਕਰਨ ਸਬੰਧੀ ਦਿੱਲੀ ਕੰਪੀਟੈਂਟ ਅਥਾਰਿਟੀ ਤੋ ਆਰਡਰ ਪ੍ਰਾਪਤ ਹੋਏ ਹਨ। ਜਿਨ੍ਹਾਂ ਵਿਰੁਧ ਮੁੱਕਦਮਾ ਭਿੱਖੀਵਿੰਡ ਜ਼ਿਲ੍ਹਾ ਤਰਨ ਤਾਰਨ, ਜਿਸ ਵਿਚ ਕੁੱਲ ਰਿਕਵਰੀ 03 ਕਿੱਲੋ 100 ਗ੍ਰਾਮ ਹੈਰੋਇਨ ਸੀ।
ਜਿਨ੍ਹਾਂ ਦਾ ਇੱਕ- ਇੱਕ ਰਿਹਾਇਸ਼ੀ ਘਰ ਕੁੱਲ 2 ਜੋ ਦੋਵਾਂ ਘਰਾਂ ਦੀ ਕੀਮਤ 78 ਲੱਖ 55 ਹਜ਼ਾਰ ਰੁਪਏ ਬਣਦੀ ਹੈ ਜਿਨ੍ਹਾਂ ਨੂੰ ਫਰੀਜ਼ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਾ ਤਸਕਰ ਗੁਰਮੇਜ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਮਹਿੰਦੀਪੁਰ ਥਾਣਾ ਖੇਮਕਰਨ ਦੀ ਜਾਇਦਾਦ ਨੂੰ ਫਰੀਜ਼ ਕਰਨ ਸਬੰਧੀ ਦਿੱਲੀ ਕੰਪੀਟੈਂਟ ਅਥਾਰਿਟੀ ਤੋਂ ਆਰਡਰ ਪ੍ਰਾਪਤ ਹੋਏ ਹਨ।
ਜਿਸ ਦੇ ਖਿਲਾਫ ਮੁੱਕਦਮਾ ਥਾਣਾ ਖੇਮਕਰਨ ਜਿਲ੍ਹਾ ਤਰਨ ਤਾਰਨ, ਜਿਸ ਵਿਚ ਕੁੱਲ ਰਿਕਵਰੀ 570 ਗ੍ਰਾਮ ਹੈਰੋਇਨ ਅਤੇ 2 ਲੱਖ 25 ਹਜ਼ਾਰ ਰੁਪਏ ਡਰੱਗ ਮਨੀ ਸੀ। ਜਿਸ ਦੇ ਇਕ ਰਿਹਾਇਸ਼ੀ ਘਰ ਅਤੇ ਡਰੱਗ ਮਨੀ ਨੂੰ ਫਰੀਜ਼ ਕੀਤਾ ਗਿਆ ਜਿਸ ਦੀ ਕੁੱਲ ਕੀਮਤ 24 ਲੱਖ 75 ਹਜ਼ਾਰ ਰੁਪਏ ਬਣਦੀ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰ ਜੋਧਬੀਰ ਸਿੰਘ ਉਰਫ ਢੋਲੀ ਪੁੱਤਰ ਬਲਵਿੰਦਰ ਸਿੰਘ ਵਾਸੀ ਹਵੇਲੀਆਂ ਥਾਣਾ ਸਰਾਏ ਅਮਾਨਤ ਖਾਂ ਦੀ ਜਾਇਦਾਦ ਨੂੰ ਫਰੀਜ਼ ਕਰਨ ਸਬੰਧੀ ਦਿੱਲੀ ਕੰਪੀਟੈਂਟ ਅਥਾਰਿਟੀ ਤੋ ਆਰਡਰ ਪ੍ਰਾਪਤ ਹੋਏ ਹਨ।
ਜਿਸ ਵਿਰੁਧ ਮੁੱਕਦਮਾ ਥਾਣਾ ਸਰਾਏ ਅਮਾਨਤ ਖਾਂ ਜਿਲ੍ਹਾ ਤਰਨ ਤਾਰਨ, ਜਿਸ ਵਿਚ ਕੁੱਲ ਰਿਕਵਰੀ। ਕਿੱਲੋ 300 ਗ੍ਰਾਮ ਹੈਰੋਇਨ ਸੀ। ਜਿਸ ਦੇ ਇਕ ਰਿਹਾਇਸ਼ੀ ਘਰ ਅਤੇ ਡਰੱਗ ਮਨੀ ਨੂੰ ਫਰੀਜ਼ ਕੀਤਾ ਗਿਆ ਜਿਸਦੀ ਕੁੱਲ ਕੀਮਤ 41 ਲੱਖ 40 ਹਜ਼ਾਰ ਰੁਪਏ ਬਣਦੀ ਹੈ। ਜੋ ਕਿ ਤਰਨ ਤਾਰਨ ਪੁਲਿਸ ਵਲੋਂ ਅੱਜ 06 ਨਸ਼ਾ ਤਸਕਰਾਂ ਦੀ ਕੁੱਲ 2 ਕਰੋੜ 42 ਲੱਖ 10 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਫਰੀਜ਼ ਕਰ ਦਿਤਾ ਗਿਆ ਹੈ।
ਨਸ਼ੇ ਨੂੰ ਠੱਲ ਪਾਉਣ ਲਈ ਜਿਲਾ ਤਰਨ ਤਾਰਨ ਪੁਲਿਸ ਵਲੋਂ ਕਾਫੀ ਉਪਰਾਲੇ ਕੀਤੇ ਜਾ ਰਹੇ ਤਾਂ ਜੋ ਨਸ਼ਾ ਜੜੋ ਖਤਮ ਕੀਤਾ ਜਾ ਸਕੇ। ਜਿਸ ਦੇ ਚੱਲਦਿਆਂ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਸਾਲ 2025 ਵਿਚ 17 ਨਸ਼ਾ ਤਸਕਰਾਂ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ। ਜਿਸ ਦੀ ਕੁੱਲ ਕੀਮਤ 6 ਕਰੋੜ 98 ਲੱਖ 61 ਹਜ਼ਾਰ 985 ਰੁਪਏ ਬਣਦੀ ਹੈ।