ਵਧਦੀਆਂ ਹੀ ਜਾ ਰਹੀਆਂ ਹਨ ਚੱਢਾ ਸ਼ੂਗਰ ਮਿੱਲ ਦੀਆਂ ਮੁਸ਼ਕਲਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਤੀ 17 ਮਈ ਨੂੰ ਗੁਰਦਾਸਪੁਰ ਦੀ ਕੀੜੀ ਅਫ਼ਗ਼ਾਨਾ ਵਿਚ ਸਥਿਤ ਚੱਢਾ ਸ਼ੂਗਰ ਮਿੱਲ ਵਿਚੋਂ ਸੀਰੇ ਦਾ ਬਿਆਸ ਦਰਿਆ ਵਿਚ ਰਿਸਾਅ ਹੋਣ ਤੋਂ ਬਾਅਦ ਲੱਖਾਂ ਜਲ ਜੀਵ ਮਾਰੇ ਗਏ ਸਨ

Chadha sugar mill under ED scanner

ਚੰਡੀਗੜ੍ਹ: ਬੀਤੀ 17 ਮਈ ਨੂੰ ਗੁਰਦਾਸਪੁਰ ਦੀ ਕੀੜੀ ਅਫ਼ਗ਼ਾਨਾ ਵਿਚ ਸਥਿਤ ਚੱਢਾ ਸ਼ੂਗਰ ਮਿੱਲ ਵਿਚੋਂ ਸੀਰੇ ਦਾ ਬਿਆਸ ਦਰਿਆ ਵਿਚ ਰਿਸਾਅ ਹੋਣ ਤੋਂ ਬਾਅਦ ਲੱਖਾਂ ਜਲ ਜੀਵ ਮਾਰੇ ਗਏ ਸਨ। ਜਿਸ ਕਰਕੇ ਅਗਲੇ ਹੀ ਦਿਨ ਚੱਢਾ ਸ਼ੂਗਰ ਮਿੱਲ ਸੀਲ ਕਰ ਦਿੱਤੀ ਗਈ। ਜਿਸ ਤੋਂ ਬਾਅਦ ਹੁਣ ਲਗਾਤਾਰ ਚੱਢਾ ਸ਼ੂਗਰ ਮਿਲ ਦੀਆਂ ਮੁਸ਼ਕਲਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ।

ਜੀ ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਚੱਢਾ ਸ਼ੂਗਰ ਮਿੱਲ ਵਿਰੁਧ ਸ਼ਿਕੰਜਾ ਕਸ ਲਿਆ ਹੈ। ਇਥੇ ਤੁਹਾਨੂੰ ਦਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਚੱਢਾ ਸ਼ੂਗਰ ਮਿੱਲ ਦੇ ਮਾਮਲੇ ‘ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਪੱਤਰ ਲਿਖਿਆ ਜਿਸ ਉਹਨਾਂ ਨੇ ਇਸ ਕੇਸ ਦੀ ਮਨੀ ਲਾਂਡਰਿੰਗ ਐਕਟ ਤਹਿਤ ਵੀ ਡੂੰਘਾਈ ਨਾਲ ਜਾਂਚ -ਪੜਤਾਲ ਕਰਨ ਲਈ ਕਿਹਾ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ ਮੁਤਾਬਕ ਵਾਤਾਵਰਣ ਤੇ ਪ੍ਰਦੂਸ਼ਣ ਕੰਟਰੋਲ ਐਕਟ ਤਹਿਤ ਕਈ ਧਾਰਾਵਾਂ ਹੇਠ ਚੱਢਾ ਸ਼ੂਗਰ ਮਿਲ ਨੂੰ ਜ਼ੁਰਮਾਨਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਕੈਨੀਕਲ, ਸਿਵਲ ਤੇ ਵਾਤਾਵਰਣ ਪੱਖ ਤੋਂ ਜਿਥੇ ਜਿਥੇ ਵੀ ਚੱਢਾ ਸ਼ੂਗਰ ਮਿੱਲ ਵੱਲੋਂ ਕੁਤਾਹੀਆਂ ਕੀਤੀਆਂ ਗਈਆਂ। ਉਨ੍ਹਾਂ ਸਾਰੇ ਵੇਰਵਿਆਂ ਦੀ ਈਡੀ ਵੱਲੋਂ ਮੰਗ ਕੀਤੀ ਗਈ ਹੈ।

ਚੱਢਾ ਸ਼ੂਗਰ ਮਿੱਲ ਨੂੰ ਸੀਲ ਕਰਨ ਤੋਂ ਬਾਅਦ ਡੂੰਘਾਈ ਤੇ ਹਰ ਪੱਖ ਤੋਂ ਜਾਂਚ ਕਰਨ ਦੇ ਹੁਕਮ ਦਿੱਤਾ ਗਏ ਸਨ। 

ਇਥੇ ਤੁਹਾਨੂੰ ਦਸ ਦਈਏ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੱਢਾ ਸ਼ੂਗਰ ਮਿੱਲ ਉਤੇ ਪੰਜ ਕਰੋੜ ਦਾ ਜ਼ੁਰਮਾਨਾ ਲਗਾਏ ਗਿਆ ਤੇ ਇਸ ਦੇ ਨਾਲ ਹੀ ਮਿੱਲ ਮਾਲਕਾਂ ਦੀਆਂ ਹੋਰ ਇਕਾਈਆਂ ਬੰਦ ਕਰਨ ਦੇ ਹੁਕਮ ਦਿਤੇ ਗਏ ਸਨ।