ਜਲੰਧਰ ‘ਚ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ‘ਤੇ ਚਲਾਈ ਗੋਲੀ
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ
ਜਲੰਧਰ: ਸ਼ਹਿਰ ਦੇ ਅਬਾਦਪੁਰਾ ‘ਚ ਬੀਤੀ ਰਾਤ 2 ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਜ਼ਖਮੀ ਨੌਜਵਾਨ ਦੀ ਪਛਾਣ ਸੋਹਿਤ ਪੁੱਤਰ ਹੈਪੀ ਵਾਸੀ ਅਬਾਦ ਪੁਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੀੜਤ ਨੌਜਵਾਨ ਬੀਤੀ ਰਾਤ ਖਾਣਾ ਖਾ ਕੇ ਬਾਹਰ ਸੈਰ ਲਈ ਜਾ ਰਿਹਾ ਸੀ।
ਇਸੇ ਦੌਰਾਨ ਐਕਟਿਵਾ ‘ਤੇ ਸਵਾਰ 2 ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ‘ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਗੋਲੀ ਸੋਹਿਤ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ ਤੇ ਇੱਕ ਗੋਲੀ ਗੱਡੀ ‘ਚ ਜਾ ਲੱਗੀ। ਜਿਸ ਤੋਂ ਬਾਅਦ ਨੌਜਵਾਨ ਨੂੰ ਅਬਾਦਪੁਰਾ ਦੇ ਰੰਧਾਵਾ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ‘ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਚ ਇਹ ਕੋਈ ਪਹਿਲਾਂ ਮਾਮਲਾ ਨਹੀਂ ਨਹੀਂ ਹੈ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ।