ਕੋਰੋਨਾ ਜੰਗ ਵਿਰੁੱਧ ਡਟੇ ਪੁਲਿਸ ਮੁਲਾਜ਼ਮਾਂ ਲਈ ਸੂਬਾ ਸਰਕਾਰ ਦਾ ਤੋਹਫਾ, ਤਿਆਰ ਹੋ ਰਹੀ ਖ਼ਾਸ ਯੋਜਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਵਾਇਰਸ ਖਿਲਾਫ ਜੰਗ ਦੌਰਾਨ ਪੰਜਾਬ ਪੁਲਿਸ ਦੇ ਕਰਮਚਾਰੀ ਅੱਗੇ ਹੋ ਕੇ ਸੇਵਾਵਾਂ ਨਿਭਾਅ ਰਹੇ ਹਨ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਖਿਲਾਫ ਜੰਗ ਦੌਰਾਨ ਪੰਜਾਬ ਪੁਲਿਸ ਦੇ ਕਰਮਚਾਰੀ ਅੱਗੇ ਹੋ ਕੇ ਸੇਵਾਵਾਂ ਨਿਭਾਅ ਰਹੇ ਹਨ। ਇਸ ਦੇ ਚਲਦਿਆਂ ਪੰਜਾਬ ਪੁਲਿਸ ਵਿਭਾਗ ਫਰੰਟ ਲਾਈਨ 'ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਪ੍ਰਮੋਸ਼ਨ ਲਈ ਖ਼ਾਸ ਯੋਜਨਾ ਤਿਆਰ ਕਰ ਰਿਹਾ ਹੈ। ਇਸ ਦੇ ਜ਼ਰੀਏ ਕਰਮਚਾਰੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਪੁਲਿਸ ਵਿਭਾਗ ਨੇ ਇਸ ਸਬੰਧੀ ਡਰਾਫਟ ਤਿਆਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਕਿਹਾ ਸੀ ਕਿ " ਕੋਰੋਨਾ ਜੰਗ ‘ਚ ਫਰੰਟ ਲਾਈਨ 'ਤੇ 55 ਸਾਲ ਦੀ ਉਮਰ ਦੀ ਪੁਲਿਸ ਵਾਲੇ ਦੀ ਡਿਊਟੀ ਨਹੀਂ ਲਾਈ ਜਾਵੇਗੀ, ਪਰ ਹੁਣ ਪੁਲਿਸ ਵਿਭਾਗ ਨੇ ਫੈਸਲਾ ਲਿਆ ਹੈ ਕਿ ਨੀਤੀ ਤਹਿਤ ਵੀਆਰਐਸ ਲੈਣ ਦੇ ਨਾਲ ਉਹਨਾਂ ਨੂੰ ਹੋਰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। "

ਕੋਰੋਨਾ ਜੰਗ ਦੌਰਾਨ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਲਈ ਪਹਿਲੀ ਵਾਰ ਤਰੱਕੀ ਦਾ ਵਿਸ਼ੇਸ਼  ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਪੁਲਿਸ ਦੇ 84000 ਪੁਲਿਸ ਫੋਰਸ ਲਈ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ।

ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ " ਕੋਰੋਨਾ ਜੰਗ ਦੌਰਾਨ ਪੁਲਿਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮੇਂ ਦੌਰਾਨ ਉਸ ਨੂੰ ਝੜਪਾਂ ਵੀ ਝੱਲਣੀਆਂ ਪਈਆਂ। ਕੋਰੋਨਾ ਵਾਇਰਸ ਦੌਰਾਨ ਵਿਸ਼ੇਸ਼ ਜ਼ਿੰਮੇਵਾਰੀ ਲੈਣ ਵਾਲੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। "

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਲਾਗੂ ਕੀਤੀ ਗਈ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਪੰਜਾਬ ਪੁਲਿਸ ਨੇ ਅਹਿਮ ਭੂਮਿਕਾ ਨਿਭਾਈ ਹੈ, ਜਿਸ ਦੇ ਚਲਦਿਆਂ ਕੈਪਟਨ ਸਰਕਾਰ ਉਹਨਾਂ ਦਾ ਹੌਂਸਲਾ ਵਧਾਉਣ ਲਈ ਉਪਰਾਲੇ ਕਰ ਰਹੀ ਹੈ।