ਪੰਜਾਬ ਸਰਕਾਰ ਵਲੋਂ ਸੂਬੇਵਿਚਦਾਖ਼ਲਹੋਣਵਾਲੇਯਾਤਰੀਆਂਲਈਵਿਆਪਕਦਿਸ਼ਾ-ਨਿਰਦੇਸ਼ ਜਾਰੀ : ਬਲਬੀਰ ਸਿੰਘ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਮੁਕੰਮਲ ਵੇਰਵੇ ਤਿਆਰ

1

ਚੰਡੀਗੜ੍ਹ, 26 ਮਈ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆ ਸਬੰਧੀ ਇਕ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

1


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਕੋਵਿਡ-19 ਤੋਂ ਪੈਦਾ ਹੋਈ ਸਥਿਤੀ ਕਰ ਕੇ ਭਾਰਤ ਸਰਕਾਰ ਵਲੋਂ ਸਮੇਂ ਸਮੇਂ 'ਤੇ ਸੋਧੇ ਹੋਏੇ ਪ੍ਰੋਟੋਕੋਲ ਅਤੇ ਐਡਵਾਈਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਜੋ ਦੇਸ਼ ਵਿਚ ਆਉਣ ਵਾਲੇ ਯਾਤਰੀਆਂ ਦੇ ਮਨਾਂ ਵਿਚ, ਖਾਸ ਕਰ ਕੇ ਭਾਰਤ ਸਰਕਾਰ ਵਲੋਂ 24 ਮਈ ਨੂੰ ਜਾਰੀ ਤਾਜ਼ਾ ਐਡਵਾਇਜ਼ਰੀ ਤੋਂ ਬਾਅਦ, ਕਈ ਉਲਝਣਾਂ ਪੈਦਾ ਕਰ ਰਹੀਆਂ ਹਨ।  ਉਨ੍ਹਾਂ ਦਸਿਆ ਕਿ ਹੁਣ ਪੰਜਾਬ ਦੇ ਸਿਹਤ ਵਿਭਾਗ ਵਲੋਂ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ 'ਤੇ ਸਿਹਤ ਪ੍ਰੋਟੋਕਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ ਘੋਸ਼ਣਾ ਪੱਧਰ ਦੇਣਾ ਹੋਵੇਗਾ। ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਗਰਮ ਟੈਸਟਿੰਗ, ਟਰੇਸਿੰਗ ਅਤੇ ਇਕਾਂਤਵਾਸ ਹੀ ਇਕੋ-ਇਕ ਢੰਗ ਹੈ ਅਤੇ ਕਿਹਾ ਕਿ ਉਹ ਸਾਡੇ ਲੋਕਾਂ ਦੀ ਜ਼ਿੰਦਗੀ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਨਹੀਂ ਲੈਣਗੇ। ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈਸੀਐਮਆਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਉਨ੍ਹਾਂ ਦੇ ਆਰਟੀ ਪੀਸੀਆਰ ਸੈਂਪਲ ਲਏ ਜਾਣਗੇ।