ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਮੰਗ

ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਐਸ.ਏ.ਐਸ ਨਗਰ, 25 ਮਈ (ਸੁਖਦੀਪ ਸਿੰਘ ਸੋਈਂ) :  ਸ੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਵਿਡੀਉ ਕਾਨਫਰੰਸ ਰਾਹੀਂ ਹੋਈ ਜਿਸ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ,ਬੀਰ ਦਵਿੰਦਰ ਸਿੰਘ, ਉਜਾਗਰ ਸਿੰਘ ਬਡਾਲੀ ਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਸਾਮਿਲ ਹੋਏ ਇਸ ਮੀਟਿੰਗ ਵਿਚ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੋ 25 ਮਈ ਦੀ ਸਵੇਰ ਸਾਨੂੰ ਛੱਡ ਕੇ ਅਲਵਿਦਾ ਆਖ ਗਏ ਉਨ੍ਹਾਂ ਨੂੰ ਸਰਧਾਂਜਲੀ ਦਿਤੀ ਗਈ।

ਇਸ ਮੌਕੇ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਮਤਾ ਪਾਸ ਕਰਦਿਆਂ ਇਸ ਮਹਾਨ ਖਿਡਾਰੀ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ।ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਤੋਂ ਵੱਡਾ ਕੋਈ ਹਾਕੀ ਖਿਡਾਰੀ ਪੈਦਾ ਨਹੀਂ ਹੋਇਆ।

ਬਲਬੀਰ ਸਿੰਘ ਸੀਨੀਅਰ ਸੈਂਟਰ ਫਾਰਵਰਡ ਸੀ ਜਿਸ ਨੇ ਜਿੱਥੇ ਖਿਡਾਰੀ, ਉਪ ਕਪਤਾਨ ਅਤੇ ਕਪਤਾਨ ਰਹਿੰਦਿਆਂ ਭਾਰਤੀ ਹਾਕੀ ਟੀਮ ਨੂੰ ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਮਗੇ ਜਿਤਾਏ ਉਥੇ ਬਤੌਰ ਕੋਚ/ਮੈਨੇਜਰ ਭਾਰਤ ਨੂੰ 1975 ਵਿੱਚ ਇਕਲੌਤਾ ਵਿਸ਼ਵ ਕੱਪ ਜਿਤਾਇਆ।

ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਕਿਹਾ ਕਿ ਖੇਡ ਜਗਤ ਵਿੱਚ  ਸਭ ਤੋਂ ਵੱਧ ਖੇਡ ਪ੍ਰਾਪਤੀਆਂ ਵਾਲੇ ਇਸ ਮਹਾਨ ਖਿਡਾਰੀ ਨੂੰ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਨਾ ਮਿਲਣਾ  ਸਮੇ ਦੀਆ ਹਾਕਮ ਸਰਕਾਰਾਂ ਤੇ ਸਵਾਲੀਆ ਚਿੰਨ ਖੜਾ ਕਰਦਾ ਹੈ ।

ਬਲਬੀਰ ਸਿੰਘ ਨੇ ਹਾਕੀ ਨਾਲ ਆਪਣਾ ਸੱਚਾ ਸਨੇਹ ਜਤਾਇਆ ਹੈ ਤੇ ਹਾਕੀ ਦਾ ਸੰਦੇਸ਼ ਭਾਰਤ ਤੇ ਬਾਹਰ ਸਾਰੀ ਦੁਨੀਆ ਤਕ ਪਹੁੰਚਾਇਆ ਹੈ। ਹਾਕੀ ਨਾਲ ਉਸ ਦੀ ਲਗਨ ਅਤੇ ਖੇਡਾਂ ਦੀਆਂ ਕਦਰਾਂ ਨਾਲ ਪਿਆਰ ਅਗਲੀਆਂ ਪੀੜੀਆਂ ਨੂੰ ਉਤਸ਼ਾਹਿਤ ਕਰਦਾ ਰਹੇਗਾ।