ਮਲੇਰਕੋਟਲਾ ’ਚ ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ
ਸੋਮਵਾਰ ਈਦ ਮੌਕੇ ਬਾਅਦ ਦੁਪਹਿਰ ਲਗਭਗ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ
ਮਲੇਰਕੋਟਲਾ, 25 ਮਈ (ਇਸਮਾਈਲ ਏਸ਼ੀਆ) : ਸੋਮਵਾਰ ਈਦ ਮੌਕੇ ਬਾਅਦ ਦੁਪਹਿਰ ਲਗਭਗ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਤਿੰਨ ਹਮਲਾਵਰਾਂ ਨੇ ਇਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਪੈਂਟਰੋ (23) ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਏ। ਹਮਲੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਨੌਜਵਾਨ ਨੂੰ ਲੋਕਾਂ ਵਲੋਂ ਤੁਰਤ ਸਿਵਲ ਹਸਪਤਾਲ ਮਲੇਰਕੋਟਲਾ ਪਹੁੰਚਾਇਆ ਗਿਆ ਪਰ ਉਕਤ ਨੌਜਵਾਨ ਦੀ ਰਸਤੇ ਵਿਚ ਹੀ ਮੌਤ ਹੋ ਗਈ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹ ਵਾਰਦਾਤ ਪੈਸਿਆਂ ਦੇ ਲੈਣ-ਦੇਣ ਕਾਰਨ ਵਾਪਰੀ ਹੈ। ਇਥੇ ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਪੈਂਟਰੋ ਤਨਵੀਰ ਜਮਾਲਪੁਰਾ ਦਾ ਸ਼ਾਗਿਰਦ ਸੀ ਅਤੇ ਤਨਵੀਰ ਦਾ ਕਤਲ ਵੀ ਈਦ ਵਾਲੇ ਦਿਨ ਹੀ ਹੋਇਆ ਸੀ। ਫਿਲਹਾਲ ਥਾਣਾ ਸਿਟੀ-1 ਮਲੇਰਕੋਟਲਾ ਦੀ ਪੁਲਸ ਨੇ ਮੁਲਜ਼ਮਾਂ ਵਿਰੁਧ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿਤੇ ਹਨ।