ਕਪੂਰਥਲਾ: ਰੇਲ ਕੋਚ ਫੈਕਟਰੀ ਨੇੜੇ ਝੁੱਗੀਆਂ 'ਚ ਲੱਗੀ ਭਿਆਨਕ ਅੱਗ
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ।
fire near rail coach factory in kapurthala
ਕਪੂਰਥਲਾ : ਕਪੂਰਥਲਾ ਦੀ ਰੇਲ ਕੋਚ ਫੈਕਟਰੀ ਦੇ ਗੇਟ ਕੋਲ ਅੱਜ ਭਿਆਨਕ ਅੱਗ ਲੱਗ ਗਈ। ਇਸ ਅੱਗ ਨਾਲ ਸੜਕ 'ਤੇ ਬਣੀਆਂ ਤਕਰੀਬਨ 100 ਤੋਂ ਵੱਧ ਝੁੱਗੀਆਂ ਨੂੰ ਅੱਗ ਦੀ ਚਪੇਟ 'ਚ ਆ ਗਈਆਂ। ਇੰਨਾ ਝੁੱਗੀਆਂ 'ਚ ਸੈਂਕੜੇ ਪਰਵਾਸੀ ਮਜ਼ਦੂਰ ਰਹਿੰਦੇ ਹਨ। ਅੱਗ ਦਾ ਰੂਪ ਬਹੁਤ ਭਿਆਨਕ ਸੀ।
ਇਸ ਅੱਗ ਦੇ ਤਾਂਡਵ ਨੂੰ ਬੁਝਾਉਣ ਲਈ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚ ਗਈਆਂ ਸਨ। ਅੱਗ ਤਕਰੀਬਨ ਇਸ ਖੇਤਰ 'ਚ 2 ਕਿਲੋਮੀਟਰ ਤੱਕ ਫੈਲੀ ਹੋਈ ਦੱਸੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਇਸ ਜਗ੍ਹਾ 'ਤੇ ਪਿਛਲੇ ਸਾਲ ਵੀ ਅੱਗ ਲੱਗੀ ਸੀ ਜਿਸ ਨਾਲ ਕਾਫੀ ਨੁਕਸਾਨ ਹੋਇਆ ਸੀ।