ਨਾਕਾਮੀਆਂ 'ਤੇ ਪਰਦਾ ਪਾਉਣ ਲਈ ਸਟੰਟ ਕਰ ਰਹੀ AAP ਸਰਕਾਰ- MP ਰਵਨੀਤ ਬਿੱਟੂ
ਉਹਨਾਂ ਨੇ ਕੈਬਿਨੇਟ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਦੇ ਫੈਸਲੇ ’ਤੇ ਵੀ ਸਵਾਲ ਚੁੱਕੇ ਹਨ।
MP Ravneet Bittu
ਚੰਡੀਗੜ੍ਹ: ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸਟੰਟ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੈਬਿਨੇਟ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਦੇ ਫੈਸਲੇ ’ਤੇ ਵੀ ਸਵਾਲ ਚੁੱਕੇ ਹਨ।
Tweet
ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਲਿਖਿਆ, “ ਸੰਗਰੂਰ ਉਪ-ਚੋਣ ਦੇ ਐਲਾਨ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਵੱਲੋਂ ਕੈਬਿਨੇਟ ਮੰਤਰੀ ਨੂੰ ਬਰਖ਼ਾਸਤ ਕਰਨਾ ਅਤੇ ਗ੍ਰਿਫ਼ਤਾਰ ਕਰਵਾਉਣਾ ਦਾਲ ਵਿਚ ਕੁਝ ਕਾਲਾ ਹੋਣ ਦਾ ਸੰਕੇਤ ਦੇ ਰਿਹਾ ਹੈ। AAP ਸਰਕਾਰ ਲੋਕ ਸਭਾ ਜ਼ਿਮਨੀ ਚੋਣ ’ਚ ਆਪਣੀ ਜਾਨ ਬਚਾਉਣ ਅਤੇ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਇਹ ਸਟੰਟ ਕਰ ਰਹੀ ਹੈ”।