ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਜਾਰੀ, ਧੀਆਂ ਨੇ ਫਿਰ ਮਾਰੀਆਂ ਮੱਲਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਫ਼ੀ ਸਦੀ ਅਤੇ ਪ੍ਰਾਈਵੇਟ ਸਕੂਲਾਂ ਦੀ 97 ਫ਼ੀ ਸਦੀ ਰਹੀ।

PSEB 10th Result 2023 OUT

 

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 10ਵੀਂ ਬੋਰਡ ਦਾ ਨਤੀਜਾ ਜਾਰੀ ਕਰ ਦਿਤਾ ਹੈ। ਇਸ ਦੌਰਾਨ 10ਵੀਂ ਦਾ ਕੁੱਲ ਨਤੀਜਾ 97.54 ਫ਼ੀ ਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਫ਼ੀ ਸਦੀ ਅਤੇ ਪ੍ਰਾਈਵੇਟ ਸਕੂਲਾਂ ਦੀ 97 ਫ਼ੀ ਸਦੀ ਰਹੀ।

ਇਹ ਵੀ ਪੜ੍ਹੋ: ਜੰਗ-ਏ-ਆਜ਼ਾਦੀ ਸਮਾਰਕ 'ਚ ਹੋਏ ਭ੍ਰਿਸ਼ਟਾਚਾਰ ਦਾ ਮਾਮਲਾ : ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਕੀਤਾ ਤਲਬ

ਫ਼ਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿਚੋਂ 650 ਨਾਲ 100 ਫ਼ੀ ਸਦੀ ਅੰਕ ਲੈ ਕੇ ਟਾਪ ਕੀਤਾ ਹੈ। ਫਰੀਦਕੋਟ ਦੀ ਨਵਜੋਤ 648 ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ। ਜਦਕਿ ਮਾਨਸਾ ਦੀ ਹਰਮਨਦੀਪ ਕੌਰ 646 ਅੰਕ ਲੈ ਕੇ ਤੀਜੇ ਸਥਾਨ 'ਤੇ ਰਹੀ। 

ਇਹ ਵੀ ਪੜ੍ਹੋ: ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ

ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 98.46 ਫ਼ੀ ਸਦੀ ਅਤੇ ਲੜਕਿਆਂ ਦੀ 96.73 ਫ਼ੀ ਸਦੀ ਰਹੀ ਹੈ। ਇਸ ਪ੍ਰੀਖਿਆ ਵਿਚ 2 ਲੱਖ 81 ਹਜ਼ਾਰ 327 ਵਿਦਿਆਰਥੀ ਬੈਠੇ ਸਨ। ਜਿਨ੍ਹਾਂ ਵਿਚੋਂ 2 ਲੱਖ 74 ਹਜ਼ਾਰ 400 ਵਿਦਿਆਰਥੀ ਪਾਸ ਹੋਏ। ਜ਼ਿਲ੍ਹਿਆਂ ਵਿਚੋਂ ਪਠਾਨਕੋਟ ਪਹਿਲੇ ਨੰਬਰ ’ਤੇ ਰਿਹਾ। ਇਥੇ 99.19 ਫ਼ੀ ਸਦੀ ਵਿਦਿਆਰਥੀ ਪਾਸ ਹੋਏ।

 

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥਣਾਂ ਨੂੰ ਦਿਤੀ ਵਧਾਈ

ਮੁੱਖ ਮੰਤਰੀ ਨੇ ਟਵੀਟ ਕੀਤਾ, “ਅੱਜ ਪੀਐਸਈਬੀ ਦੇ ਦਸਵੀਂ ਦੇ ਨਤੀਜੇ ਐਲਾਨੇ ਗਏ...ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ…ਪਹਿਲੇ ਅਤੇ ਦੂਜੇ ਸਥਾਨ ‘ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ‘ਤੇ ਮਾਨਸਾ ਜ਼ਿਲ੍ਹਾ ਰਿਹਾ ਹੈ…ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ… ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿਤੀ ਜਾਵੇਗੀ..”।

ਇੰਝ ਦੇਖੋ ਅਪਣਾ ਨਤੀਜਾ

-ਬੋਰਡ ਦੀ ਅਧਿਕਾਰਤ ਵੈਬਸਾਈਟ pseb.ac.in 'ਤੇ ਜਾਉ।- ਹੋਮਪੇਜ 'ਤੇ ਪੰਜਾਬ ਬੋਰਡ 10ਵੀਂ ਦੇ ਨਤੀਜੇ ਅਤੇ PSEB 12ਵੀਂ ਦੇ ਨਤੀਜੇ ਲਈ ਉਪਲਬਧ ਲਿੰਕ 'ਤੇ ਕਲਿੱਕ ਕਰੋ।

- ਇਕ ਨਵੀਂ ਵਿੰਡੋ ਖੁੱਲੇਗੀ, ਲੋੜੀਂਦੇ ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ।

- ਤੁਹਾਡਾ ਪੰਜਾਬ ਬੋਰਡ 12ਵੀਂ ਜਾਂ 10ਵੀਂ ਦਾ ਨਤੀਜਾ ਦਿਖਾਈ ਦੇਵੇਗਾ।