ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਿਆਸ ਦਰਿਆ ਦੇ ਮੰਡ ਖੇਤਰ ਦਾ ਕੀਤਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਪੱਥਰ ਲਗਾਉਣ ਦਾ ਕੰਮ ਜਾਰੀ

Rajya Sabha member Sant Balbir Singh Seechewal visited Mand area


ਸੁਲਤਾਨਪੁਰ ਲੋਧੀ: ਪੰਜਾਬ ਸਰਕਾਰ ਵਲੋਂ ਬਿਆਸ ਦਰਿਆ ਤੋਂ ਪ੍ਰਭਾਵਿਤ ਖੇਤਰਾਂ ਨੂੰ ਬਚਾਉਣ ਲਈ 1 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਬਿਆਸ ਦਰਿਆ ਦੇ ਮੰਡ ਖੇਤਰ ਵਿਚ ਵੱਖ-ਵੱਖ ਥਾਵਾਂ 'ਤੇ ਪੱਥਰ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੰਮ ਦਾ ਨਿਰੀਖਣ ਕਰਨ ਲਈ ਪੁੱਜੇ।  

ਇਹ ਵੀ ਪੜ੍ਹੋ: ਅਜਨਾਲਾ 'ਚ ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ, ਗੋਲਕ ਨਾ ਟੁੱਟਣ 'ਤੇ LCD ਲੈ ਕੇ ਹੋਏ ਫਰਾਰ

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੰਡ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਿਆਸ ਦਰਿਆ ਦੇ ਨਾਲ-ਨਾਲ ਪੱਥਰ ਲਗਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੇ ਮੰਡ ਖੇਤਰ ਨੂੰ ਕਾਫੀ ਫਾਇਦਾ ਹੋਵੇਗਾ। ਉਨ੍ਹਾਂ ਦਸਿਆ ਕਿ ਪਾਣੀ ਕਾਰਨ ਹਰ ਸਾਲ ਲੋਕਾਂ ਦੀਆਂ ਫਸਲਾਂ ਦਾ ਨੁਕਸਾਨ ਹੁੰਦਾ ਸੀ। ਲੋਕਾਂ ਨੂੰ ਹੁਣ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਰਾਹਤ ਮਿਲੇਗੀ।