Rajnath Singh: ਪੰਜਾਬ ਪਹੁੰਚੇ ਰਾਜਨਾਥ ਸਿੰਘ ਨੇ AAP 'ਤੇ ਕੱਸਿਆ ਤੰਜ਼, ਕੇਜਰੀਵਾਲ ਨੂੰ ਵੀ ਪੁੱਛਿਆ ਸਵਾਲ
ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ਼ ਇੱਕ ਵਿਅਕਤੀ ਨਹੀਂ ਹਨ। ਉਹਨਾਂ ਦੀ ਜਨਤਕ ਤੌਰ 'ਤੇ ਆਲੋਚਨਾ ਨਹੀਂ ਕੀਤੀ ਜਾਣੀ ਚਾਹੀਦੀ।
Rajnath Singh: ਚੰਡੀਗੜ੍ਹ - ਭਾਜਪਾ ਦੇ ਸੀਨੀਅਰ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਤਿਹਗੜ੍ਹ, ਪੰਜਾਬ ਵਿਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਇੱਥੇ ਰੱਖਿਆ ਮੰਤਰੀ ਨੇ ਕਿਹਾ ਕਿ ਡਾਕਟਰ ਨੇ ਉਨ੍ਹਾਂ ਨੂੰ ਖੜ੍ਹੇ ਹੋਣ ਤੋਂ ਮਨ੍ਹਾ ਕੀਤਾ ਹੈ। ਉਨ੍ਹਾਂ ਨੇ ਉਨ੍ਹਾਂ ਨੂੰ 7 ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਪਰ ਜਦੋਂ ਤੱਕ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ ਉਹ ਅਰਾਮ ਨਹੀਂ ਕਰਨਗੇ।
ਆਮ ਆਦਮੀ ਪਾਰਟੀ ਸੁਪਰੀਮੋ 'ਤੇ ਹਮਲਾ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਇਲਾਵਾ ਦਿੱਲੀ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਦੇ ਆਗੂ ਸ਼ਰਾਬ ਘੁਟਾਲੇ ਵਿਚ ਜੇਲ੍ਹ ਗਏ। ਨੇਤਾ ਵਿਚ ਨੈਤਿਕਤਾ ਹੋਣੀ ਚਾਹੀਦੀ ਹੈ। ਜੇਕਰ ਕੋਈ ਦੋਸ਼ ਹਨ ਤਾਂ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪਰ ਕੇਜਰੀਵਾਲ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਜਾਣ ਤੋਂ ਬਾਅਦ ਵੀ ਸੀ.ਐਮ. ਬਣੇ ਹੋਏ ਹਨ। ਉਹਨਾਂ ਨੇ ਕਿਹਾ ਕਿ ਵਰਕ ਫਰਾਮ ਹੋਮ ਤਾਂ ਤੁਸੀਂ ਸੁਣਿਆ ਸੀ, ਪਰ ਉਹ ਜੇਲ੍ਹ ਦੇ ਅੰਦਰੋਂ ਕੰਮ ਕਰਨਾ ਚਾਹੁੰਦੇ ਹਨ ਤੇ ਸਾਨੂੰ ਵੀ ਵਰਕ ਫਰਾਮ ਜੇਲ੍ਹ ਪਹਿਲੀਂ ਵਾਪ ਸੁਣਨ ਨੂੰ ਮਿਲਿਆ ਹੈ।
ਇਸ ਤੋਂ ਬਾਅਦ ਉਨ੍ਹਾਂ ਨੇ ਸਵਾਤੀ ਮਾਲੀਵਾਲ ਨੂੰ ਲੈ ਕੇ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ। ਰਾਜਨਾਥ ਨੇ ਕਿਹਾ ਕਿ ਹਰ ਕਿਸੇ ਦੀ ਮਾਂ, ਭੈਣ ਅਤੇ ਧੀ ਹੁੰਦੀ ਹੈ। ਕੋਈ ਵੀ ਪਾਰਟੀ ਹੋਵੇ। ਕੇਜਰੀਵਾਲ ਇਸ ਮਾਮਲੇ 'ਤੇ ਚੁੱਪ ਕਿਉਂ ਹਨ? ਕੀ ਕੇਜਰੀਵਾਲ ਨੂੰ ਮੁੱਖ ਮੰਤਰੀ ਬਣੇ ਰਹਿਣ ਦਾ ਹੱਕ ਹੈ? ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਇਸ ਤਰ੍ਹਾਂ ਦੇ ਹਨ ਤਾਂ ਭਗਵੰਤ ਮਾਨ ਕਿੱਦਾਂ ਦੇ ਹੋਣਗੇ? ਇਹ ਉੱਪਰ ਵਾਲਾ ਹੀ ਜਾਣਦਾ ਹੈ।
ਰਾਹੁਲ ਗਾਂਧੀ 'ਤੇ ਚੁਟਕੀ ਲੈਂਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਸਿਸਟਮ ਕਿਵੇਂ ਕੰਮ ਕਰਦਾ ਹੈ। ਮੇਰੀ ਦਾਦੀ, ਪਿਤਾ ਅਤੇ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ। ਮੈਂ ਪੀਐਮ ਦੇ ਘਰ ਪੈਦਾ ਹੋਇਆ ਸੀ ਅਤੇ ਉਨ੍ਹਾਂ ਦੇ ਪੀਐਮ ਦੇ ਘਰ ਜਾਂਦਾ ਸੀ। ਇਸ ਲਈ ਮੈਂ ਜਾਣਦਾ ਹਾਂ ਕਿ ਸਾਰਾ ਸਿਸਟਮ ਕਿਵੇਂ ਕੰਮ ਕਰਦਾ ਹੈ। ਰਾਹੁਲ ਗਾਂਧੀ ਨੇ ਕਾਂਗਰਸ ਦੀ ਅਸਲੀਅਤ ਦੱਸ ਦਿੱਤੀ ਹੈ।
ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤਰ ਹਾਂ। ਕਿਸਾਨਾਂ ਲਈ ਬਹੁਤ ਕੁਝ ਕਰਨਾ ਬਾਕੀ ਹੈ। ਜਦੋਂ ਅਸੀਂ ਮੋਦੀ ਨਾਲ ਅਕਸਰ ਗੱਲ ਕਰਦੇ ਹਾਂ ਤਾਂ ਅਸੀਂ ਇਸ ਬਾਰੇ ਚਰਚਾ ਕਰਦੇ ਹਾਂ। ਭਾਰਤ ਵਿਚ ਕਿਸਾਨਾਂ ਨੂੰ ਯੂਰੀਆ ਅਤੇ ਕੀਟਨਾਸ਼ਕ ਸਭ ਤੋਂ ਸਸਤੇ ਮਿਲ ਰਹੇ ਹਨ। ਪਾਕਿਸਤਾਨ ਵਰਗੇ ਮੁਲਕਾਂ ਦੀ ਹਾਲਤ ਦੇਖੋ, ਭਾਰਤ ਵਿਚ 260 ਤੋਂ 65 ਰੁਪਏ ਪ੍ਰਤੀ ਥੈਲਾ ਹੈ ਪਰ ਪਾਕਿਸਤਾਨ ਵਿਚ 800 ਤੋਂ 900 ਰੁਪਏ ਵਿਚ ਮਿਲਦਾ ਹੈ। ਅਮਰੀਕਾ ਵਿਚ 3000 ਰੁਪਏ ਦੀ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਤੱਥਾਂ ਦੇ ਆਧਾਰ ’ਤੇ ਦੋਸ਼ ਲਾਏ ਜਾਣੇ ਚਾਹੀਦੇ ਹਨ। ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਤਹਿਤ ਕਿਸਾਨਾਂ ਨੂੰ ਮਜ਼ਬੂਤ ਕੀਤਾ ਹੈ।
ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ਼ ਇੱਕ ਵਿਅਕਤੀ ਨਹੀਂ ਹਨ। ਉਹਨਾਂ ਦੀ ਜਨਤਕ ਤੌਰ 'ਤੇ ਆਲੋਚਨਾ ਨਹੀਂ ਕੀਤੀ ਜਾਣੀ ਚਾਹੀਦੀ। ਉਹਨਾਂ ਦੇ ਆਉਣ ਨਾਲ ਭਾਰਤ ਦੀ ਗਰੀਬੀ ਘਟੀ। ਮੋਦੀ ਵੱਲੋਂ ਲਿਆਂਦੀ ਗਈ ਵਿਕਾਸ ਦੀ ਰਫ਼ਤਾਰ ਇਤਿਹਾਸਕ ਹੈ, ਨਵੀਂ ਸੋਚ ਨਾਲ ਨਵੇਂ ਭਾਰਤ ਦਾ ਨਿਰਮਾਣ ਹੋ ਰਿਹਾ ਹੈ। ਭਾਰਤ ਦੁਨੀਆ ਦੇ ਦੇਸ਼ਾਂ ਵਿਚ 11ਵੇਂ ਸਥਾਨ ਤੋਂ 5ਵੇਂ ਸਥਾਨ 'ਤੇ ਆ ਗਿਆ ਹੈ। ਭਾਰਤ ਦੁਨੀਆਂ ਵਿਚ ਮਸ਼ਹੂਰ ਹੈ। ਜੇਕਰ ਭਾਰਤ ਇਸੇ ਤਰ੍ਹਾਂ ਤਰੱਕੀ ਕਰਦਾ ਰਿਹਾ ਤਾਂ 2027 'ਚ ਇਹ ਟਾਪ 3 'ਚ ਆ ਜਾਵੇਗਾ। ਜਲਦੀ ਹੀ ਭਾਰਤ ਅਮਰੀਕਾ ਅਤੇ ਚੀਨ ਤੋਂ ਬਾਅਦ ਤੀਜੇ ਨੰਬਰ 'ਤੇ ਆ ਜਾਵੇਗਾ। 8 ਸਾਲਾਂ 'ਚ 25 ਕਰੋੜ ਲੋਕ ਗਰੀਬੀ ਰੇਖਾ ਤੋਂ ਬਾਹਰ ਆਏ।
ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦਾ ਜ਼ਿਕਰ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਅਡਵਾਨੀ 'ਤੇ ਇਕ ਵਾਰ ਇਲਜ਼ਾਮ ਲੱਗੇ ਤਾਂ ਉਨ੍ਹਾਂ ਤੁਰੰਤ ਅਸਤੀਫ਼ਾ ਦੇ ਦਿੱਤਾ। 'ਆਪ' ਭ੍ਰਿਸ਼ਟਾਚਾਰ ਨੂੰ ਵਧਾਵਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੀਡੀਆ ਨੂੰ ਕਿਹਾ ਕਿ ਜੇਕਰ ਉਹ ਕੁਝ ਗਲਤ ਕਹਿ ਰਹੇ ਹਨ ਤਾਂ ਇਸ ਨੂੰ ਪ੍ਰਕਾਸ਼ਿਤ ਕਰਨ। ਜੇ ਕੋਈ ਗਲਤੀ ਹੋਈ ਹੈ, ਤਾਂ ਅਸੀਂ ਇਸ ਨੂੰ ਸਵੀਕਾਰ ਕਰਾਂਗੇ। ਜਨਤਾ ਦੀਆਂ ਅੱਖਾਂ ਵਿਚ ਧੂੜ ਸੁੱਟ ਕੇ ਸਿਆਸਤ ਨਹੀਂ ਕੀਤੀ ਜਾਂਦੀ। ਰਾਜਨੀਤੀ ਅੱਖਾਂ ਵਿਚ ਅੱਖਾਂ ਪਾ ਕੇ ਕੀਤੀ ਜਾਂਦੀ ਹੈ।
ਰਾਜਨਾਥ ਸਿੰਘ ਨੇ ਕਿਹਾ ਕਿ ਜਦੋਂ ਕੇਜਰੀਵਾਲ ਅੰਨਾ ਹਜ਼ਾਰੇ ਨਾਲ ਅੰਦੋਲਨ ਚਲਾ ਰਹੇ ਸਨ ਤਾਂ ਉਨ੍ਹਾਂ ਨੇ ਕੇਜਰੀਵਾਲ ਨੂੰ ਕਿਹਾ ਸੀ ਕਿ ਇਸ ਦਾ ਸਿਆਸੀ ਫਾਇਦਾ ਨਾ ਉਠਾਇਆ ਜਾਵੇ। ਪਰ ਕੇਜਰੀਵਾਲ ਨੇ ਆਪਣੇ ਗੁਰੂ ਅੰਨਾ ਹਜ਼ਾਰੇ ਦੀ ਗੱਲ ਨਹੀਂ ਸੁਣੀ। ਜਿਨ੍ਹਾਂ ਨੇ ਸੀਐਮ ਬਣਨ ਤੋਂ ਬਾਅਦ ਸਰਕਾਰੀ ਬੰਗਲਾ ਛੱਡਣ ਦੀ ਗੱਲ ਕੀਤੀ ਸੀ, ਉਨ੍ਹਾਂ ਨੇ ਸ਼ੀਸ਼ ਮਹਿਲ ਬਣਾਇਆ ਸੀ।
ਰਾਜਨਾਥ ਨੇ ਕਿਹਾ ਕਿ ਪੰਜਾਬ ਦੀ ਇਹ ਧਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਧਾਰਮਿਕ ਗਿਆਨ ਦੀ ਧਰਤੀ ਹੈ। ਗੁਰੂ ਸਾਹਿਬ ਭਾਰਤ ਵਿਚ ਹੀ ਨਹੀਂ ਸਗੋਂ ਪੂਰੀ ਦੁਨੀਆਂ ਵਿਚ ਜਾਣੇ ਜਾਂਦੇ ਹਨ। ਉਹਨਾਂ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਸਿੰਘ ਜੀ ਨੂੰ ਮੱਥਾ ਟੇਕਿਆ ਤੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸੰਤਾਂ ਦੀ ਧਰਤੀ ਹੈ। ਪੰਜਾਬ ਵੀ ਕਿਸਾਨਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਦਾ ਨਿਰਮਾਣ ਕਰਵਾਇਆ ਹੈ। ਗੁਰੂਆਂ ਦਾ ਪ੍ਰਕਾਸ਼ ਪੁਰਬ ਭਾਰਤ ਵਿਚ ਹੀ ਨਹੀਂ ਸਗੋਂ ਹੋਰ ਦੇਸ਼ਾਂ ਵਿਚ ਵੀ ਮਨਾਇਆ ਜਾਂਦਾ ਹੈ।