ਵਿਧਾਇਕ ਕੋਟਲੀ ਦੇ ਕੌਮੀ ਸੈਕਟਰੀ ਤੇ ਹਿਮਾਚਲ ਦਾ ਇੰਚਾਰਜ ਬਣਨ 'ਤੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਲ ਇੰਡੀਆ ਕਾਂਗਰਸ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਕੁਲ ਹਿੰਦ ਪ੍ਰਧਾਨ ਰਾਹੁਲ ਗਾਂਧੀ ਵਲੋਂ ਪੰਜਾਬ ਦੇ......

Palwinder Singh Bittu

ਬੀਜਾ : ਆਲ ਇੰਡੀਆ ਕਾਂਗਰਸ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਕੁਲ ਹਿੰਦ ਪ੍ਰਧਾਨ ਰਾਹੁਲ ਗਾਂਧੀ ਵਲੋਂ ਪੰਜਾਬ ਦੇ ਸਵ: ਮੁੱਖ ਮੰਤਰੀ ਸ਼ਹੀਦ ਬੇਅੰਤ ਸਿੰਘ ਦੇ ਪੋਤਰੇ ਤੇ ਸਾਬਕਾ ਮੰਤਰੀ ਪੰਜਾਬ ਤੇਜਪ੍ਰਕਾਸ਼ ਸਿੰਘ ਕੋਟਲੀ ਦੇ ਸਪੁੱਤਰ ਗੁਰਕੀਰਤ ਸਿੰਘ ਕੋਟਲੀ ਵਿਧਾਇਕ ਖੰਨਾ ਨੂੰ ਆਲ ਇੰਡੀਆ ਕਾਂਗਰਸ ਪਾਰਟੀ ਦਾ ਕੌਮੀ ਸਕੱਤਰ ਤੇ ਹਿਮਾਂਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕਰਨ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਇਜਹਾਰ ਕੀਤਾ ।

ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿੰਆਂ ਸੀਨੀਅਰ ਕਾਂਗਰਸੀ ਆਗੂ ਪਲਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਕੋਟਲੀ ਪਰਿਵਾਰ ਨੇ ਕਾਂਗਰਸ ਪਾਰਟੀ ਦੀ ਮਜਬੂਤੀ ਤੇ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦਿੱਤੀ ਤੇ ਪੰਜਾਬ ਨੂੰ ਕਾਲੇ ਦੌਰ ਤੋ ਮੁਕਤ ਕਰ ਕੇ ਇਤਿਹਾਸ ਕਾਇਮ ਕੀਤਾ ।

ਉਹਨ੍ਹਾਂ ਕਿਹਾ ਕਿ ਕਿ ਸਭ ਤੋ ਵੱਡੀ ਕੁਰਬਾਨੀ ਦੇਣ ਵਾਲੇ ਇਸ ਪਰਿਵਾਰ ਨੂੰ ਕਾਂਗਰਸ ਪਾਰਟੀ ਵਲੋਂ ਮਾਣ ਦੇਣਾ ਬਹੁਤ ਹੀ ਅਹਿਮ ਅਤੇ ਮਿਸਾਲਯੋਗ ਕਦਮ ਹੈ । ਰਾਹੁਲ ਗਾਂਧੀ ਦੇਸ਼ ਵਿੱਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਮਿਹਨਤੀ ਨੇਤਾਵਾਂ ਨੂੰ ਜਿੰਮੇਵਾਰੀਆਂ ਸੌਂਪ ਰਹੇ ਹਨ । ਇਹ 2019 ਲਈ ਚੰਗਾ ਕਦਮ ਹੈ।