ਪਨਬੱਸ ਅਤੇ ਰੋਡਵੇਜ਼ ਕਾਮਿਆਂ ਦੀ ਹੜਤਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਸੂਬਾ ਭਰ ਵਿਚ ਅਪਣੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਬੰਧ ਵਿਚ ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ........

Worker's Strike

ਫ਼ਿਰੋਜ਼ਪੁਰ, ਜ਼ੀਰਾ : ਅੱਜ ਸੂਬਾ ਭਰ ਵਿਚ ਅਪਣੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਬੰਧ ਵਿਚ ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਵਲੋਂ ਹੜਤਾਲ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਫ਼ਿਰੋਜ਼ਪੁਰ ਡਿੱਪੂ ਵਿਖੇ ਵੀ ਸਮੂਹ ਕਾਮਿਆਂ ਵਲੋਂ ਬੱਸਾਂ ਬੰਦ ਰੱਖ ਕੇ ਹੜਤਾਲ ਕੀਤੀ ਗਈ। ਹੜਤਾਲ ਨੂੰ ਸੰਬੋਧਨ ਕਰਦਿਆ ਹੋਇਆ ਪਨਬੱਸ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਸਿਆ ਕਿ ਸਰਕਾਰ ਵਲੋਂ ਮੰਗਾਂ ਪੂਰੀਆਂ ਨਾ ਕਰਨ 'ਤੇ  ਮਜ਼ਬੂਰਨ ਅੱਜ ਉਨ੍ਹਾਂ ਨੂੰ ਚੱਕਾ ਜਾਮ ਕਰ ਕੇ ਸੰਘਰਸ਼ ਦੇ ਰਾਹ ਤੁਰਣਾ ਪਿਆ ਹੈ।

ਦੂਜੇ ਪਾਸੇ ਦੱਸ ਦਈਏ ਕਿ ਭਾਵੇਂ ਹੀ ਪ੍ਰਦਰਸ਼ਨਕਾਰੀਆਂ ਵਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਬੱਸ ਅੱਡਿਆਂ ਦੇ ਮੂਹਰੇ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਪਨਬੱਸ ਅਤੇ ਰੋਡਵੇਜ਼ ਕਾਮਿਆਂ ਨੇ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕੀਤਾ ਅਤੇ ਅਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਾਮਿਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਰੂਲ ਲਾਗੂ ਕਰਨਾ,

ਵਰਕਰਾਂ 'ਤੇ ਲੱਗੀਆਂ ਕੰਡੀਸ਼ਨਾਂ ਖ਼ਤਮ ਕੀਤੇ ਜਾਣ ਦੇ ਨਾਲ-ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਮੰਗਾਂ ਨਾ ਮੰੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖ਼ਾਂ ਅਤੇ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਖਪ੍ਰੀਤ ਸਿੰਘ, ਗੁਰਸ਼ਰਨ ਸ਼ਰਮਾ, ਤਰਸੇਮ ਸਿੰਘ, ਤੇਜਿੰਦਰਪਾਲ ਸਿੰਘ, ਅਮਰੀਕ ਸਿੰਘ, ਡੀ.ਸੀ. ਸਿੰਘ, ਇੰਦਰਜੀਤ ਸਿੰੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ, ਗੋਲਡੀ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਦੇਵ ਸਿੰਘ, ਅਮਨਦੀਪ ਸਿੰੰਘ  ਆਦਿ ਹਾਜ਼ਰ ਸਨ।