ਕੈਪਟਨ ਵਲੋਂ ਐਸ.ਸੀ. ਸਕਾਲਰਸ਼ਿਪ ਦੇ 118.42 ਕਰੋੜ ਰੁਪਏ ਤੁਰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਵਲੋਂ ਐਸ.ਸੀ. ਵਿਦਿਆਰਥੀਆਂ ਦੇ ਲਈ ਲੰਬਿਤ ਪਏ ਸਕਾਲਰਸ਼ਿਪ ਦੇ ਬੈਕਲਾਗ ਨੂੰ ਨਿਪਟਾਉਣ ਲਈ 118.42 ਕਰੋੜ ਰੁਪਏ ਜਾਰੀ ਕਰਨ ਦੇ ਵਿੱਤ ਵਿਭਾਗ ਨੂੰ ਨਿਰਦੇਸ਼

Capt Amarinder directs finance dept to immediately release Rs 118.42 crores to clear SC scholarship backlog of 634 colleges

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 634 ਕਾਲਜਾਂ ਵਿਚ ਪੜ੍ਹ ਰਹੇ ਐਸ.ਸੀ. ਵਿਦਿਆਰਥੀਆਂ ਦੇ ਲਈ ਲੰਬਿਤ ਪਏ ਸਕਾਲਰਸ਼ਿਪ ਦੇ ਬੈਕਲਾਗ ਨੂੰ ਨਿਪਟਾਉਣ ਲਈ 118.42 ਕਰੋੜ ਰੁਪਏ ਦੇ ਫੰਡ ਤੁਰਤ ਜਾਰੀ ਕਰਨ ਦੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਇਹ ਬੈਕਲਾਗ ਵਿੱਤੀ ਸਾਲ 2015-16 ਅਤੇ 2016-17 ਦਾ ਹੈ। ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨਾਲ ਮੀਟਿੰਗ ਦੌਰਾਨ ਇਸ ਫ਼ੈਸਲੇ ਦਾ ਐਲਾਨ ਕੀਤਾ।

Capt Amarinder directs finance dept to immediately release Rs 118.42 crores to clear SC scholarship backlog of 634 colleges

ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਡਿਗਰੀ ਕਾਲਜਾਂ, ਤਕਨੀਕੀ ਅਤੇ ਮੈਡੀਕਲ ਸਿੱਖਿਆ ਸੰਸਥਾਵਾਂ ਸਣੇ 312 ਕਾਲਜਾਂ ਵਿਚ ਪੜ੍ਹ ਰਹੇ ਐਸ.ਸੀ. ਵਿਦਿਆਰਥੀਆਂ ਦੇ ਲਈ 118.42 ਕਰੋੜ ਰੁਪਏ ਵਿਚੋਂ  67.42 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਬਾਕੀ 51 ਕਰੋੜ ਰੁਪਏ ਸਕੂਲ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ) ਸੰਸਥਾਵਾਂ ਵਿਚ ਅਤੇ ਉਪਰੋਕਤ ਸਟ੍ਰੀਮਜ ਦੇ 322 ਕਾਲਜਾਂ ਦੇ ਵਿਦਿਆਰਥੀਆਂ ਲਈ ਜਾਰੀ ਕੀਤੇ ਜਾਣਗੇ।

ਐਸ.ਸੀ. ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕਾਲਰਸ਼ਿਪ ਲਾਭਪਾਤਰੀਆਂ ਲਈ ਨਿਯਮਿਤ ਫੰਡ ਪਹਿਲ ਦੇ ਆਧਾਰ 'ਤੇ ਜਾਰੀ ਕਰਨ ਦੇ ਨਿਰਦੇਸ਼ ਦਿਤੇ ਹਨ ਤਾਂ ਜੋ ਉਹ ਬਿਨ੍ਹਾਂ ਕਿਸੇ ਅੜਚਨ ਤੋਂ ਅਪਣੀ ਪੜ੍ਹਾਈ ਮੁਕੰਮਲ ਕਰਨ ਲਈ ਸਮਰੱਥ ਹੋ ਸਕਣ।