ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾਉਣਗੇ
ਸਰਬ ਪਾਰਟੀ ਮੀਟਿੰਗ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਦੀ ਸਰਕਾਰ ਦੇ ਖੇਤੀ
Capt Amrinder Singh
ਚੰਡੀਗੜ੍ਹ, 25 ਜੂਨ (ਗੁਰਉਪਦੇਸ਼ ਭੁੱਲਰ): ਸਰਬ ਪਾਰਟੀ ਮੀਟਿੰਗ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਦੀ ਸਰਕਾਰ ਦੇ ਖੇਤੀ ਨੋਟੀਫ਼ੀਕੇਸ਼ਨਾਂ ਵਿਰੁਧ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਬੁਲਾਉਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ ਕੇਂਦਰ ਵਲੋਂ ਖੇਤੀ ਸਬੰਧੀ ਜਾਰੀ ਕੀਤੇ 3 ਨੋਟੀਫ਼ੀਕੇਸ਼ਨਾਂ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਵਿਰੁਧ ਅੰਦੋਲਨ ਦੇ ਐਲਾਨ ਕਰ ਚੁਕੀਆਂ ਹਨ।
ਸਰਬ ਪਾਰਟੀ ਮੀਟਿੰਗ ਵਿਚ ਨਾ ਸੱਦੇ ਜਾਣ ਵਿਰੁਧ ਕਿਸਾਨ ਆਗੂਆਂ ਨੇ ਨਾਰਾਜ਼ਗੀ ਪ੍ਰਗਟਾਈ ਸੀ। ਕੈਪਟਨ ਨੇ ਹੁਣ ਸਪਸ਼ਟ ਕੀਤਾ ਹੈ ਕਿ ਉਹ ਕਿਸਾਨ ਆਗੂਆਂ ਦੀ ਵਖਰੀ ਮੀਟਿੰਗ ਕਰਨਾ ਚਾਹੁੰਦੇ ਹਨ ਜਿਸ ਕਰ ਕੇ ਉਨ੍ਹਾਂ ਦਾ ਸਹਿਯੋਗ ਲੈਣ ਲਈ ਛੇਤੀ ਇਸ ਮੀਟਿੰਗ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ।