ਕਿਸਾਨਾਂ ’ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਆਪ ਵੱਲੋਂ ਨਿਖੇਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਉਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਅੰਨਦਾਤਾ ਉੱਤੇ ਅੱਤਿਆਚਾਰ ਦੱਸਿਆ ਹੈ।

AAP condemns cane-charging, use of water cannons by police on farmers

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਕੂਚ ਕਰ ਰਹੇ ਕਿਸਾਨਾਂ ਉਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ (AAP ) ਨੇ ਇਸ ਨੂੰ ਅੰਨਦਾਤਾ ਉੱਤੇ ਅੱਤਿਆਚਾਰ ਦੱਸਿਆ ਹੈ। ਪਾਰਟੀ ਹੈੱਡਕੁਆਟਰ ਚੰਡੀਗੜ੍ਹ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅਤੇ ਕੈਪਟਨ ਅਮਰਿੰਦਰ ਸਿੰਘ  (Captain Amarinder Singh) ਇੱਕ ਸਾਂਝੇ ਏਜੰਡੇ ਦੇ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਤੇ ਲੱਗੇ ਹੋਏ ਹਨ।

ਇਹ ਵੀ ਪੜ੍ਹੋ - ਰਾਜ ਭਵਨ ਵੱਲ ਵੱਧ ਰਹੇ ਕਿਸਾਨਾਂ 'ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ ਪਰ ਕਿਸਾਨਾਂ ਦੇ ਹੌਂਸਲੇ ਬੁਲੰਦ

ਉਨ੍ਹਾਂ ਕਿਹਾ ਕਿ ਕਾਂਗਰਸ (Congress) ਅਤੇ ਅਕਾਲੀ-ਭਾਜਪਾ (Akali-BJP) ਲੰਬੇ ਸਮੇਂ ਤੋਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਕੇ ਗ਼ਰੀਬ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦਾ ਯਤਨ ਕਰ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਉੱਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਕੈਪਟਨ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਤਾਂ ਕੀ ਮਾਰਨਾ ਸੀ ਪ੍ਰੰਤੂ ਉਨ੍ਹਾਂ ਦੀ ਪੁਲਸ ਵੱਲੋਂ ਮੁਹਾਲੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ ਜੋ ਕਿ ਅਤਿ ਨਿੰਦਣਯੋਗ ਹੈ।

ਹੋਰ ਪੜ੍ਹੋ: CM ਨੇ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

ਉਨ੍ਹਾਂ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਪਿਛਲੇ ਦੋ ਮਹੀਨੇ ਤੋਂ ਦਿੱਲੀ ਦਰਬਾਰ ਵਿੱਚ ਡੇਰੇ ਲਾ ਕੇ ਬੈਠੇ ਕੈਪਟਨ ਅਮਰਿੰਦਰ ਸਿੰਘ ਹੁਣ ਤਕ ਕਿਸਾਨਾਂ ਦੀ ਆਵਾਜ਼ ਮੋਦੀ ਤੱਕ ਪਹੁੰਚਾਉਣ ਲਈ ਦਿੱਲੀ ਕਿਉਂ ਨਹੀਂ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਤੁਰੰਤ ਦਿੱਲੀ ਜਾ ਕੇ ਨਰਿੰਦਰ ਮੋਦੀ ਨਾਲ ਗੱਲ ਕਰਕੇ ਕਾਲੇ ਕਾਨੂੰਨ ਵਾਪਸ ਕਰਵਾਉਣੇ ਚਾਹੀਦੇ ਹਨ।