ਰਾਜਪਾਲ ਨੂੰ ਮੰਗ ਪੱਤਰ ਸੌਪਣ ਤੋਂ ਬਾਅਦ ਬਲਬੀਰ ਰਾਜੇਵਾਲ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਹੈ।

Balbir Singh Rajewal

ਚੰਡੀਗੜ੍ਹ:   ਕਿਸਾਨ ਜਥੇਬੰਦੀਆਂ (  Farmers Protest)  ਵੱਲੋਂ ਅੱਜ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਬੈਰੀਕੇਡ ਤੋੜੇ ਗਏ। 

ਬੈਰੀਕੇਡ ਤੋੜ ਕੇ ਕਿਸਾਨ ਚੰਡੀਗੜ੍ਹ 'ਚ ਦਾਖ਼ਲ ਹੋਏ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ ਗਈਆਂ ਹਨ। ਇਥੇ ਦੱਸ ਦਈਏ ਕਿ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਹੋਈਆਂ ਇਕੱਠੀਆਂ ਹਨ।

ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਦਿੱਤਾ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਹੁਣ ਕਿਸਾਨ ਸ਼ਾਂਤਮਈ ਤਰੀਕੇ ਨਾਲ ਵਾਪਸ ਪਰਤ ਜਾਣ। ਇਸ ਦੇ ਬਾਅਦ ਪੰਜਾਬ ਦੇ ਕਿਸਾਨ ਵਾਪਸ ਪਰਤ ਗਏ।