ਆਸ਼ੂ ਨੇ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ 'ਚ ਚਾਰ ਫ਼ੂਡ ਇੰਸਪੈਕਟਰ ਕੀਤੇ ਮੁਅੱਤਲ

ਏਜੰਸੀ

ਖ਼ਬਰਾਂ, ਪੰਜਾਬ

ਆਸ਼ੂ ਨੇ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ 'ਚ ਚਾਰ ਫ਼ੂਡ ਇੰਸਪੈਕਟਰ ਕੀਤੇ ਮੁਅੱਤਲ

image

ਚੰਡੀਗੜ੍ਹ, 25 ਜੂਨ (ਭੁੱਲਰ) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫ਼ੂਡ ਇੰਸਪੈਕਟਰ ਨੂੰ  ਤੁਰਤ ਪ੍ਰਭਾਵ ਨਾਲ ਮੁਅੱਤਲ ਕਰ ਦਿਤਾ ਗਿਆ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਦਸਿਆ ਕਿ ਮੁਅੱਤਲ ਕੀਤੇ ਗਏ ਚਾਰ ਫ਼ੂਡ ਇੰਸਪੈਕਟਰ ਵਿਰੁਧ ਉਨ੍ਹਾਂ ਨੂੰ  ਸ਼ਿਕਾਇਤਾਂ ਮਿਲੀਆਂ ਸਨ ਕਿ ਫ਼ੂਡ ਇੰਸਪੈਕਟਰ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ  ਕਣਕ ਦੀ ਵੰਡ ਨਹੀਂ ਕੀਤੀ ਗਈ ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਇਨ੍ਹਾਂ ਚਾਰ ਫ਼ੂਡ ਇੰਸਪੈਕਟਰਾਂ ਵਿਰੁਧ ਮੁਢਲੀ ਜਾਂਚ ਕਰਵਾਈ ਗਈ ਅਤੇ ਦੋਸ਼ ਸਹੀ ਪਾਏ ਜਾਣ ਤੇ ਫ਼ੂਡ ਇੰਸਪੈਕਟਰ ਵਿਵੇਕ ਸ਼ਰਮਾ, ਭੁਪਿੰਦਰ ਸਿੰਘ, ਵਿਕਾਸ ਸੇਠੀ ਅਤੇ ਰਾਜੇਸਵਰ ਸਿੰਘ ਨੂੰ  ਤੁਰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ |
ਸ੍ਰੀ ਆਸ਼ੂ ਨੇ ਦਸਿਆ ਕਿ ਇਸ ਮਾਮਲੇ ਅਗਲੀ ਪੜਤਾਲ ਡਿਪਟੀ ਡਾਇਰੈਕਟਰ ਪਟਿਆਲਾ ਡਵੀਜ਼ਨ ਨੂੰ  ਸੌਂਪੀ ਗਈ ਹੈ ਅਤੇ ਹੁਕਮ ਜਾਰੀ ਕੀਤੇ ਗਏ ਹਨ 15 ਦਿਨਾਂ ਵਿਚ ਜਾਂਚ ਮੁਕੰਮਲ ਕਰ ਕੇ ਰੀਪੋਰਟ ਪੇਸ਼ ਕਰਨ |
ਸ੍ਰੀ ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਹੜਾ ਵੀ ਅਧਿਕਾਰੀ ਜਾਂ ਕਰਮਚਾਰੀ ਗਰੀਬ ਲੋਕਾਂ ਦਾ ਠੱਗੀ ਅਨਾਜ ਖਾਵੇਗਾ ਉਸ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |