ਕਿਸਾਨ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸੋਚ ਸਮਝ ਕੇ ਫ਼ੈਸਲਾ ਕਰਨਗੇ : ਨਰੇਸ਼ ਟਿਕੈਤ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸੋਚ ਸਮਝ ਕੇ ਫ਼ੈਸਲਾ ਕਰਨਗੇ : ਨਰੇਸ਼ ਟਿਕੈਤ

image

ਮੇਰਠ, 25 ਜੂਨ : ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਪ੍ਰਧਾਨ ਨਰੇਸ਼ ਟਿਕੈਤ ਨੇ ਮੇਰਠ ਤੋਂ ਦਿੱਲੀ ਦੇ ਗਾਜੀਪੁਰ ਬਾਰਡਰ ਲਈ ਕਿਸਾਨ ਟਰੈਕਟਰ ਰੈਲੀ ਦੀ ਸ਼ੁਰੂਆਤ ਕਰਦੇ ਹੋਏ ਸ਼ੁਕਰਵਾਰ ਨੂੰ  ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ  ਲੈ ਕੇ ਅਪਣੀ ਮੰਗ ਮੰਨੇ ਜਾਣ ਤਕ 'ਘਰ ਵਾਪਸੀ' ਨਹੀਂ ਕਰਨਗੇ ਅਤੇ ਹੁਣ 2022 ਦੀਆਂ ਚੋਣਾਂ 'ਚ ਵੀ ਸੋਚ ਸਮਝ ਕੇ ਫ਼ੈਸਲਾ ਲੈਣਗੇ | ਮੇਰਠ ਦੇ ਸਿਵਾਯਾ ਟੋਲ ਪਲਾਜ਼ਾ ਤੋਂ ਕਿਸਾਨ ਟਰੈਕਟਰ ਯਾਤਰਾ ਦੇ ਦਿੱਲੀ ਦੇ ਗਾਜੀਪੁਰ ਬਾਰਡਰ ਲਈ ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ  ਸੰਬੋਧਨ ਕਰਦੇ ਹੋਏ ਟਿਕੈਤ ਨੇ ਕਿਹਾ,''ਕਿਸਾਨ ਅਪਣੀਆਂ ਮੰਗਾਂ ਮੰਨੇ ਜਾਣ ਤਕ ਘਰ ਵਾਪਸੀ ਨੂੰ  ਤਿਆਰ ਨਹੀਂ | ਖੇਤੀ ਕਾਨੂੰਨਾਂ ਦੀ ਵਾਪਸੀ ਲਈ ਕਿਸਾਨਾਂ ਨੇ ਕਰੋ ਜਾਂ ਮਰੋ ਦਾ ਸੰਕਲਪ ਲਿਆ ਹੈ ਅਤੇ ਕਿਸਾਨ ਖੇਤੀ ਕਾਨੂੰਨਾਂ ਨੂੰ  ਵਾਪਸ ਕਰਵਾ ਕੇ ਰਹਿਣਗੇ | ਉੱਤਰ ਪ੍ਰਦੇਸ਼ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਉਨ੍ਹਾਂ ਕਿਹਾ,''ਕਿਸਾਨ ਹੁਣ 2022 ਦੀਆਂ ਚੋਣਾਂ ਵਿਚ ਵੀ ਸੋਚ ਸਮਝ ਕੇ ਫ਼ੈਸਲਾ ਕਰਨਗੇ | ਅੰਦੋਲਨ ਜਾਰੀ ਰਹੇਗਾ ਅਤੇ ਗਾਜ਼ੀਪੁਰ ਬਾਰਡਰ 'ਤੇ 26 ਜੂਨ ਨੂੰ  ਹੋਣ ਵਾਲੀ ਕਿਸਾਨ ਮਹਾਪੰਚਾਇਤ 'ਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ |''             (ਏਜੰਸੀ)