ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਕਦੇ ਵੀ ਨਹੀਂ ਕਰਵਾ ਸਕਦੇ ਬੇਅਦਬੀ - ਮਦਨ ਮੋਹਨ ਮਿੱਤਲ 

ਏਜੰਸੀ

ਖ਼ਬਰਾਂ, ਪੰਜਾਬ

ਨਵਜੋਤ ਸਿੱਧੂ ਤੇ ਕੈਪਟਨ ਦੇ ਪੱਲੇ ਕੱਖ ਨਹੀਂ - ਮਦਨ ਮੋਹਨ ਮਿੱਤਲ

Madan Mohan Mittal

ਆਨੰਦਪੁਰ ਸਾਹਿਬ - ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਅੱਜ ਬਾਦਲਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸਿੱਖ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਕਦੇ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰਵਾ ਸਕਦੇ। ਬੇਅਦਬੀਆਂ ਦੇ ਮਸਲੇ ਬਾਰੇ ਗੱਲ ਕਰਦਿਆਂ ਮਿੱਤਲ ਨੇ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸਰਕਾਰ ਬਣਾਉਣ ਜਾਂ ਬਣੀ ਹੋਈ ਸਰਕਾਰ ਨੂੰ ਹੇਠਾਂ ਲਾਹੁਣ ਲਈ ਕਾਂਗਰਸ ਨੇ ਜ਼ੋਰ ਲਗਾਇਆ ਤਾਂ ਕਾਂਗਰਸ ਵਲੋਂ ਪੰਜਾਬ ਵਿੱਚ ਲੋਕਾਂ ਨੂੰ ਧਰਮ ਦੇ ਆਧਾਰ ’ਤੇ ਵੰਡਣ ਦੀ ਹੀ ਗੱਲ ਕੀਤੀ ਗਈ ਹੈ।

ਇਹ ਵੀ ਪੜ੍ਹੋ - ਮੁੱਖ ਮੰਤਰੀ ਵੱਲੋਂ ਬਿਨ੍ਹਾਂ ਕੱਟ ਕਿਸਾਨਾਂ ਨੂੰ 8 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਹੁਕਮ

ਉਨ੍ਹਾਂ ਕਿਹਾ ਕਿ ਅਤਿਵਾਦ ਤੇ ਖ਼ਾਲਿਸਤਾਨ ਵਰਗੇ ਮੁੱਦੇ ਕਾਂਗਰਸ ਦੀ ਦੇਣ ਹੈ ਪਰ ਪੰਜਾਬ ਦੇ ਲੋਕ ਭਾਰਤ ਦੇ ਸੰਵਿਧਾਨ ਨੂੰ ਮੰਨਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਤਿਵਾਦ ਦੌਰਾਨ ਕਾਂਗਰਸ ਨੂੰ ਨੁਕਸਾਨ ਝੱਲਣਾ ਪਿਆ ਸੀ ਉਸੇ ਤਰ੍ਹਾਂ ਹੁਣ ਬੇਅਦਬੀਆਂ ਦਾ ਮੁੱਦਾ ਹੀ ਕਾਂਗਰਸ ਸਰਕਾਰ ਨੂੰ ਘੇਰੇਗਾ। ਅਕਾਲੀ ਦਲ ਵੱਲੋਂ ਸਿੱਟ ਦੁਆਰਾ ਕਾਂਗਰਸ ਨੂੰ ਜਾਂਚ ਦੇ ਘੇਰੇ ਵਿਚ ਲਿਆਉਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਉਹ ਇਹ ਤਾਂ ਨਹੀਂ ਕਹਿ ਸਕਦੇ ਕਿ ਕਿਸ ਨੂੰ ਜਾਂਚ ਦੇ ਘੇਰੇ ਵਿੱਚ ਲਿਆਉਣਾ ਚਾਹੀਦਾ ਹੈ

ਇਹ ਵੀ ਪੜ੍ਹੋ - ਕਿਸਾਨ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਸੋਚ ਸਮਝ ਕੇ ਫ਼ੈਸਲਾ ਕਰਨਗੇ : ਨਰੇਸ਼ ਟਿਕੈਤ

ਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਉਸ ਸਮੇਂ ਸਿੱਟ ਦੇ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਵੱਲੋਂ ਬਣਾਈ ਗਈ ਰਿਪੋਰਟ ਰਾਜਨੀਤੀ ਤੋਂ ਪ੍ਰੇਰਿਤ ਸੀ ਕਿਉਂਕਿ ਕੁੰਵਰ ਵਿਜੇ ਪ੍ਰਤਾਪ ਨੇ ਅਸਤੀਫ਼ਾ ਦੇਣ ਤੋਂ ਬਾਅਦ ਵੀ ਬਹੁਤ ਸਾਰੇ ਕਾਂਗਰਸੀ ਆਗੂਆਂ ਨਾਲ ਸੰਪਰਕ ਕੀਤਾ ਅਤੇ ਉਹ ਬਾਦਲ ਪਰਿਵਾਰ ਨੂੰ ਬੇਅਦਬੀਆਂ ਦੇ ਮੁੱਦੇ ਵਿੱਚ ਫਸਾਉਣਾ ਚਾਹੁੰਦੇ ਸਨ।