ਮੁੱਖ ਮੰਤਰੀ ਨੇ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ, ਸੈਨਿਕ ਸਕੂਲ ਨੂੰ ਹਰੀ ਝੰਡੀ ਦੇਣ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵੱਲੋਂ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਦੀ ਸਥਾਪਨਾ ਲਈ ਸਮਝੌਤਾ ਪੱਤਰ ਨੂੰ ਮਨਜੂਰੀ ਦੇਣ ਅਤੇ ਬਠਿੰਡਾ ਵਿਚ ਹੋਰ ਸੈਨਿਕ ਸਕੂਲ ਨੂੰ ਹਰੀ ਝੰਡੀ ਦੇਣ ਦੀ ਅਪੀਲ

Captain Amarinder Singh and Rajnath Singh

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh)  ਨੂੰ ਗੁਰਦਾਸਪੁਰ ਜਿਲ੍ਹੇ ਵਿਚ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ (Sainik School) ਸਥਾਪਤ ਕਰਨ ਲਈ ਕੀਤੇ ਸਮਝੌਤਾ ਪੱਤਰ (ਐਮਓਏ) ਨੂੰ ਤੁਰੰਤ ਮਨਜੂਰੀ ਦੇਣ ਅਤੇ ਬਠਿੰਡਾ ਵਿਖੇ ਤੀਜੇ ਸੈਨਿਕ ਸਕੂਲ ਨੂੰ ਵੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਹੈ।  ਕੇਂਦਰੀ ਰੱਖਿਆ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਮੰਤਰਾਲੇ ਪਾਸੋਂ ਪ੍ਰਵਾਨਗੀ ਪੱਤਰ ਪ੍ਰਾਪਤ ਹੁੰਦੇ ਸਾਰ ਤੀਜੇ ਸੈਨਿਕ ਸਕੂਲ ਲਈ ਐਮ.ਓ.ਏ. ਉੱਤੇ ਹਸਤਾਖ਼ਰ ਕਰੇਗੀ।

ਹੋਰ ਪੜ੍ਹੋ: CM ਨੇ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਦੂਜੇ ਸੈਨਿਕ ਸਕੂਲ ਦੀ ਸਥਾਪਨਾ ਲਈ ਡੱਲਾ ਗੋਰੀਆਂ (ਜਿਲ੍ਹਾ ਗੁਰਦਾਸਪੁਰ) ਵਿਖੇ 40 ਏਕੜ ਜ਼ਮੀਨ ਪਹਿਲਾਂ ਹੀ ਅਲਾਟ ਕਰ ਦਿੱਤੀ ਹੈ ਅਤੇ ਸਮਝੌਤਾ ਪੱਤਰ ਉਤੇ ਦਸਤਖ਼ਤ ਕਰਕੇ ਇਸ ਨੂੰ ਰੱਖਿਆ ਮੰਤਰਾਲੇ ਵਿਚ ਸਾਬਕਾ-ਸੈਨਿਕ ਭਲਾਈ ਵਿਭਾਗ ਕੋਲ ਸੌਂਪਿਆ ਜਾ ਚੁੱਕਾ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਰਾਏ ਮੁਤਾਬਕ ਪੰਜਾਬੀ ਨੌਜਵਾਨਾਂ ਦੀਆਂ ਖਾਹਿਸ਼ਾਂ ਦੀ ਪੂਰਤੀ ਲਈ ਇਹ ਵੀ ਕਾਫੀ ਨਹੀਂ ਹੈ।

ਹੋਰ ਪੜ੍ਹੋ: ਅਯੁੱਧਿਆ ’ਤੇ ਸਮੀਖਿਆ ਬੈਠਕ ’ਚ ਬੋਲੇ PM, ‘ਨੌਜਵਾਨਾਂ ਵਿਚ ਵੀ ਹੋਵੇ ਰਾਮ ਨਗਰੀ ਜਾਣ ਦੀ ਇੱਛਾ’

ਮਾਲਵਾ, ਦੋਆਬਾ ਅਤੇ ਮਾਝਾ ਖੇਤਰ ਜੋ ਸੂਬੇ ਦੀ ਕੁਦਰਤੀ ਤੌਰ ਉਤੇ ਭੂਗੋਲਿਕ ਵੰਡ ਹਨ, ਵਿਚ ਘੱਟੋ-ਘੱਟ ਇਕ ਸੈਨਿਕ ਸਕੂਲ ਦੀ ਲੋੜ ਉਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਮਹਿਸੂਸ ਕਰਦੇ ਹਨ ਕਿ ਬਠਿੰਡਾ ਵਿਚ ਤੀਜਾ ਸੈਨਿਕ ਸਕੂਲ ਇਸ ਲੋੜ ਨੂੰ ਢੁਕਵੇਂ ਰੂਪ ਵਿਚ ਪੂਰਾ ਕਰ ਸਕਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੈਨਿਕ ਸਕੂਲ ਵੱਕਾਰੀ ਸੰਸਥਾਵਾਂ ਹਨ ਜਿਨ੍ਹਾਂ ਨੇ ਮੁਲਕ ਭਰ ਵਿਚ ਬੱਚਿਆ ਨੂੰ ਸਿੱਖਿਆ ਮੁਹੱਈਆ ਕਰਵਾਉਣ ਵਿਚ ਉਚ ਮਿਆਰ ਨੂੰ ਨਿਰੰਤਰ ਬਰਕਰਾਰ ਰੱਖਿਆ ਹੈ।

ਹੋਰ ਪੜ੍ਹੋ: ਜਦੋਂ ਕੇਜਰੀਵਾਲ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਫਾਰਮ ਹਾਊਸ 'ਚ ਆਰਾਮ ਫਰਮਾ ਰਹੇ ਸਨ-ਆਪ

ਉਨ੍ਹਾਂ ਕਿਹਾ ਕਿ ਬਹੁਤ ਸਾਲਾਂ ਤੋਂ ਇਹ ਸਕੂਲ ਨੌਜਵਾਨਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਦੇ ਗੁਣਾਂ ਦੇ ਧਾਰਨੀ ਬਣਾਉਂਦੇ ਹਨ ਅਤੇ ਇਨ੍ਹਾਂ ਸਕੂਲਾਂ ਵਿੱਚੋਂ ਤਾਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਅੱਜ ਹਥਿਆਰਬੰਦ ਸੈਨਾਵਾਂ ਵਿਚ ਬਹੁਤ ਸਾਰੇ ਪ੍ਰਮੁੱਖ ਅਹੁਦਿਆਂ ਉਤੇ ਦੇਸ਼ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੈਨਿਕ ਸਕੂਲ, ਕਪੂਰਥਲਾ (Sainik School Kapurthala) ਹੀ ਪੰਜਾਬ ਦਾ ਇਕ ਸੈਨਿਕ ਸਕੂਲ ਹੈ ਜੋ ਸਾਲ 1961 ਵਿਚ ਸਥਾਪਤ ਕੀਤਾ ਗਿਆ ਸੀ। ਪੰਜਾਬ ਦੇ ਨੌਜਵਾਨਾਂ ਨੇ ਹਮੇਸ਼ਾ ਹੀ ਫੌਜ ਵਿਚ ਜਾਣ ਅਤੇ ਮੁਲਕ ਦੀ ਸੇਵਾ ਕਰਨ ਦੇ ਮਿਸਾਲੀ ਜਜ਼ਬੇ ਦਾ ਪ੍ਰਗਟਾਵਾ ਕੀਤਾ ਹੈ ਜਿਸ ਕਰਕੇ ਸੂਬੇ ਵਿਚ ਹੋਰ ਸੈਨਿਕ ਸਕੂਲ ਸਥਾਪਤ ਕੀਤੇ ਜਾਣ ਦੀ ਫੌਰੀ ਲੋੜ ਹੈ।