ਪਾਕਿਸਤਾਨ ਦੀ ਜੇਲ੍ਹ 'ਚ ਜਾਨ ਗਵਾਉਣ ਵਾਲੇ ਸਰਬਜੀਤ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ

ਏਜੰਸੀ

ਖ਼ਬਰਾਂ, ਪੰਜਾਬ

ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ 

RIP dalbir kaur

67 ਸਾਲ ਦੀ ਉਮਰ 'ਚ ਦਲਬੀਰ ਕੌਰ ਨੇ ਲਏ ਆਖਰੀ ਸਾਹ 
ਭਿੱਖੀਵਿੰਡ :
ਪਾਕਿਸਤਾਨ ਦੀ ਜੇਲ੍ਹ ਵਿੱਚ ਜਾਨ ਗਵਾਉਣ ਵਾਲੇ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ ਹੋ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਏ।

ਦੱਸ ਦੇਈਏ ਕਿ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਜਾਨ ਗਈ ਹੈ। ਸਰਬਜੀਤ ਸਿੰਘ ਨੂੰ ਪਾਕਿਸਤਾਨ ਦੀ ਇੱਕ ਅਦਾਲਤ ਨੇ 1991 ਵਿੱਚ ਜਾਸੂਸੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ ਅਤੇ 2013 ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਦਲਬੀਰ ਕੌਰ ਦਾ ਅੰਤਿਮ ਸੰਸਕਾਰ ਅੱਜ ਭਿੱਖੀਵਿੰਡ ਵਿਖੇ ਕੀਤਾ ਜਾਵੇਗਾ।