Ferozepur news : ਨਸ਼ਾ ਵੇਚਣ ਵਾਲਿਆਂ ਨੇ ਪੁਲਿਸ ਨੂੰ ਜਾਣਕਾਰੀ ਦੇਣ ਦੇ ਸ਼ੱਕ ’ਚ ਨੌਜਵਾਨ ਦੀ ਕੀਤੀ ਕੁੱਟਮਾਰ
Ferozepur news : ਨੌਜਵਾਨ ਦੀ ਕੁੱਟਮਾਰ ਕਰ ਕੇ, ਸੋਸ਼ਲ ਮੀਡੀਆ 'ਤੇ ਵੀਡੀਓ ਕੀਤੀ ਵਾਇਰਲ
Ferozepur news :ਮਾਮਲਾ ਫ਼ਿਰੋਜ਼ਪੁਰ ਦੇ ਪਿੰਡ ਨਵੇਂ ਪੁਰਬੇ ਦਾ ਹੈ ਜਿੱਥੋਂ ਦੇ ਰਹਿਣ ਵਾਲੇ ਵਿਸ਼ਾਲ ਦੀ ਨਸ਼ਾ ਵੇਚਣ ਵਾਲਿਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਨੂੰ ਸ਼ੱਕ ਸੀ ਕਿ ਉਹ ਪੁਲਿਸ ਨੂੰ ਉਨ੍ਹਾਂ ਦੀ ਜਾਣਕਾਰੀ ਦਿੰਦਾ ਸੀ। ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾ ਰਹੀ ਸੀ ਤਾਕਿ ਪਿੰਡ ਵਿੱਚੋਂ ਅਤੇ ਆਸ ਪਾਸ ਦੇ ਇਲਾਕੇ ਵਿੱਚੋਂ ਨਸ਼ਾ ਖ਼ਤਮ ਹੋ ਸਕੇ ਪਰ ਇਸ ਦੀ ਭਿਨਕ ਨਸ਼ਾ ਤਸਕਰਾਂ ਨੂੰ ਲੱਗ ਗਈ ਅਤੇ ਨਸ਼ਾ ਵੇਚਣ ਵਾਲਿਆਂ ਵਲੋਂ ਸ਼ੱਕ ਦੇ ਆਧਾਰ ’ਤੇ ਨੂੰ ਵਿਸ਼ਾਲ ਜਬਰੀ ਰਸਤੇ ਵਿੱਚੋਂ ਚੁੱਕ ਕੇ ਆਪਣੇ ਨਾਲ ਲੈ ਗਏ ਅਤੇ ਸੁਨਸਾਨ ਜਗ੍ਹਾ ’ਤੇ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ ਤੇ ਕੁੱਟਮਾਰ ਦੀ ਵੀਡੀਓ ਵੀ ਬਣਾਈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਨਸ਼ਾ ਤਸਕਰ ਕਿਸ ਤਰ੍ਹਾਂ ਉਸਦੀ ਕੁੱਟਮਾਰ ਕਰ ਰਹੇ ਨੇ ਅਤੇ ਉਸਨੂੰ ਧਮਕਾ ਰਹੇ ਨੇ ਕਿ ਉਸਨੇ ਉਨ੍ਹਾਂ ਦੀ ਮੁਖਬਰੀ ਪੁਲਿਸ ਨੂੰ ਕਿਉਂ ਕੀਤੀ। ਨਸ਼ਾ ਵੇਚਣ ਵਾਲਿਆਂ ਨੇ ਵਿਸ਼ਾਲ ਨੂੰ ਨਹੀਂ ਬਖ਼ਸ਼ਿਆ ਅਤੇ ਉਸਦੀ ਕੁੱਟਮਾਰ ਕਰਦੇ ਰਹੇ। ਨਸ਼ਾ ਤਸਕਰਾਂ ਨੇ ਕੁੱਟਮਾਰ ਦਾ ਵੀਡੀਓ ਦਹਿਸ਼ਤ ਫੈਲਾਉਣ ਲਈ ਸੋਸ਼ਲ ਮੀਡੀਆ ਤੇ ਵਾਇਰਲ ਵੀ ਕਰ ਦਿੱਤਾ ਤਾਂ ਕਿ ਉਨ੍ਹਾਂ ਵਿਰੁਧ ਕੋਈ ਹੋਰ ਮੂੰਹ ਨਾ ਖੋਲ੍ਹ ਸਕੇ।
ਪਰ ਇੱਥੇ ਸਵਾਲ ਪੁਲਿਸ ਦੀ ਕਾਰਵਾਈ ’ਤੇ ਵੀ ਖੜੇ ਹੁੰਦੇ ਨੇ ਕਿ ਵਿਸ਼ਾਲ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਪਰ ਪੁਲਿਸ ਥਾਣੇ ਵਾਲਿਆਂ ਨੇ ਕੁਝ ਵੀ ਨਹੀਂ ਕੀਤਾ ਆਖਿਰਕਾਰ ਹੁਣ ਉਹ ਐਸਐਸਪੀ ਦਫਤਰ ਦੇ ਚੱਕਰ ਕੱਟ ਰਿਹਾ ਹੈ ਕੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਪੁਲਿਸ ਕਾਰਵਾਈ ਕਰੇ ਅਤੇ ਉਸ ਨੂੰ ਸੁਰੱਖਿਆ ਮੁਹਈਆ ਕਰਾਵੇ ਤਾਂ ਕਿ ਨਸ਼ਾ ਵੇਚਣ ਵਾਲਿਆਂ ਤੇ ਜਿੱਥੇ ਠਲ ਪੈ ਸਕੇ ਉਥੇ ਹੀ ਨਸ਼ਾ ਵੇਚਣ ਵਾਲਿਆਂ ਵੱਲੋਂ ਲੋਕਾਂ ਦੇ ਮਨਾਂ ਵਿੱਚ ਬਿਠਾਇਆ ਜਾ ਰਿਹਾ ਆਪਣਾ ਖੌਫ ਘਟੇ ਅਤੇ ਨਸ਼ੇ ਦੀ ਅਲਾਮਤ ਨੂੰ ਖਤਮ ਕੀਤਾ ਜਾ ਸਕੇ ਪਰ ਪੁਲਿਸ ਇਸ ਮਾਮਲੇ ਤੇ ਲੀਪਾਪੋਤੀ ਕਰਦੀ ਹੀ ਨਜ਼ਰ ਆ ਰਹੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਗੱਲ ਕਹਿ ਰਹੀ ਹੈ।
ਜੇਕਰ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਇਸ ਕਦਰ ਹੀ ਬੁਲੰਦ ਹੋਣਗੇ ਅਤੇ ਪੁਲਿਸ ਨਸ਼ਾ ਵੇਚਣ ਵਾਲਿਆਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਸੁਰੱਖਿਆ ਵੀ ਨਹੀਂ ਕਰ ਪਾਏਗੀ ਤਾਂ ਫਿਰ ਸਰਕਾਰ ਵੱਲੋਂ ਲੜਿਆ ਜਾ ਰਿਹਾ ਯੁੱਧ ਨਸ਼ਿਆਂ ਵਿਰੁੱਧ ਕਿਸ ਤਰ੍ਹਾਂ ਆਪਣੇ ਪੜਾਅ ਤੇ ਪਹੁੰਚੇਗਾ ਇਥੇ ਵੱਡੇ ਸਵਾਲ ਖੜੇ ਹੁੰਦੇ ਨੇ।
ਐਸਪੀ ਇਨਵੈਸਟੀਗੇਸ਼ਨ , ਮਨਜੀਤ ਸਿੰਘ
(For more news apart from Ferozepur Latest News, stay tuned to Rozana Spokesman)