ਮੋਦੀ ਸਰਕਾਰ ਕੋਲ ਕੈਂਸਰ ਪੀੜਤਾਂ ਦੀ ਮਦਦ ਲਈ ਧੇਲਾ ਵੀ ਨਹੀਂ : ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ 50 ਕਰੋੜ ਅਬਾਦੀ ਨੂੰ 5 ਲੱਖ ਸਲਾਨਾ ਦੀ ਸਿਹਤ ਸੁਰੱਖਿਆ...........

Sunil Kumar Jakhar

ਬਟਾਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ 50 ਕਰੋੜ ਅਬਾਦੀ ਨੂੰ 5 ਲੱਖ ਸਲਾਨਾ ਦੀ ਸਿਹਤ ਸੁਰੱਖਿਆ ਦੇਣ ਦੇ ਦਾਅਵੇ ਕਰਨ ਵਾਲੀ ਮੋਦੀ ਸਰਕਾਰ ਕੋਲ ਕੈਂਸਰ ਪੀੜਤਾਂ ਦੀ ਮਦਦ ਲਈ ਧੇਲਾ ਵੀ ਨਹੀਂ ਹੈ। ਅਪਣੇ ਲੋਕ ਸਭਾ ਹਲਕੇ ਨਾਲ ਸਬੰਧਤ ਇਕ ਮਰੀਜ਼ ਦਾ ਹਵਾਲਾ ਦਿੰਦਿਆਂ  ਸੁਨੀਲ ਜਾਖੜ ਨੇ ਦੱਸਿਆ ਕਿ ਇਸ ਬੱਚੇ ਦਾ ਕੈਂਸਰ ਦਾ ਇਲਾਜ ਲੁਧਿਆਣਾ ਤੋਂ ਚੱਲ ਰਿਹਾ ਹੈ। ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਇਸ ਬੱਚੇ ਨੂੰ ਮਦਦ ਲਈ ਉਨ੍ਹਾਂ ਖੁਦ ਸੰਸਦ ਮੈਂਬਰ ਵੱਜੋਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਚਿੱਠੀ ਲਿਖੀ ਸੀ  ਕਿ ਬੱਚੇ ਦੇ ਇਲਾਜ ਲਈ ਪ੍ਰਧਾਨ ਮੰਤਰੀ ਰਾਹਤ ਫੰਡ

ਵਿਚੋਂ ਮਦਦ ਕੀਤੀ ਜਾਵੇ। ਪਰ ਇਸ ਸਬੰਧੀ ਪ੍ਰਧਾਨ  ਮੰਤਰੀ ਦਫ਼ਤਰ ਨੇ ਲਿਖਤੀ ਤੌਰ 'ਤੇ ਪੱਤਰ ਰਾਹੀਂ ਗੰਭੀਰ ਬਿਮਾਰੀ ਤੋਂ ਪੀੜਤ ਨੂੰ ਕੋਈ ਵੀ ਮਦਦ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਜਦ ਕਿ ਪ੍ਰਧਾਨ ਮੰਤਰੀ ਰਾਹਤ ਫੰਡ ਦੇ ਨਿਯਮਾਂ ਅਨੁਸਾਰ ਹੀ ਸਾਰੇ ਜ਼ਰੂਰੀ ਦਸਤਾਵੇਜ਼ ਲਗਾ ਕੇ ਪ੍ਰਧਾਨ ਮੰਤਰੀ ਤੋਂ ਮਦਦ ਮੰਗੀ ਗਈ ਸੀ। ਉਨ੍ਹਾਂ ਦੱਸਿਆ ਕਿ ਸ: ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੇਸ਼ ਵਿਚ ਰਾਸ਼ਟਰੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਸੀ ਅਤੇ ਇਸਦਾ ਲਾਭ ਵੀ ਦੇਸ਼ ਦੇ ਕਰੋੜਾਂ ਲੋਕਾਂ ਤੱਕ ਪੁੱਜਿਆ ਸੀ ਜਦ ਕਿ ਮੋਦੀ ਸਰਕਾਰ ਦਾ ਆਖਰੀ ਸਾਲ ਚੱਲ ਰਿਹਾ ਹੈ ਅਤੇ ਹਾਲੇ ਤੱਕ ਇਹ ਸਰਕਾਰ ਐਲਾਨਾਂ ਤੋਂ ਅੱਗੇ ਨਹੀਂ ਚੱਲ ਸਕੀ।