ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਤੇ ਕਾਰਗਿਲ ਜੰਗ ਦੇ ਹੀਰੋ ਸਤਪਾਲ ਨੂੰ ਕੈਪਟਨ ਨੇ ਬਣਾਇਆ ASI

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਕਾਰਗਿਲ ਜੰਗ ਵਿੱਚ ਪਾਕਿਸਤਾਨੀ ਅਫਸਰ ਸਮੇਤ ਚਾਰ ਫ਼ੌਜੀਆਂ ਨੂੰ ਮਾਰ ਕੇ ਆਪਣੀ ਸੂਰਬੀਰਤਾ ਦਾ...

Satpal Singh, Head Constable, Punjab Police

ਪਟਿਆਲਾ: ਕਾਰਗਿਲ ਜੰਗ ਦਾ ਇਕ ਨਾਇਕ ਸੀਨੀਅਰ ਕਾਂਸਟੇਬਲ ਟ੍ਰੈਫ਼ਿਕ ਪੁਲਿਸ ‘ਚ ਡਿਊਟੀ ਨਿਭਾ ਰਿਹਾ ਸੀ, ਇਸ ਤੋਂ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਵੀਰ ਚੱਕਰ ਐਵਾਰਡ ਪ੍ਰਾਪਤ ਸਤਪਾਲ ਸਿੰਘ ਨੂੰ ਦੋ ਵਾਰ ਤਰੱਕੀ ਦੇਣ ਦਾ ਹੁਕਮ ਦਿੱਤਾ ਹੈ। 2010 ‘ਚ ਪੰਜਾਬ ਪੁਲਿਸ ਦੀ ਭਰਤੀ ਸਮੇਂ ਉਨ੍ਹਾਂ ਦੀ ਪਛਾਣ ਨੂੰ ਅਣਦੇਖਿਆ ਕੀਤਾ ਗਿਆ ਸੀ।

ਕਾਰਗਿਲ ਜੰਗ ਵਿੱਚ ਪਾਕਿਸਤਾਨੀ ਅਫਸਰ ਸਮੇਤ ਚਾਰ ਫ਼ੌਜੀਆਂ ਨੂੰ ਮਾਰ ਕੇ ਆਪਣੀ ਸੂਰਬੀਰਤਾ ਦਾ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਸਤਪਾਲ ਸਿੰਘ ਦੀ ਤਰੱਕੀ ਦਾ ਰਾਹ ਖੁੱਲ੍ਹ ਗਿਆ ਹੈ। ਬੀਤੇ ਦਿਨੀਂ ਇਹ ਖ਼ਬਰ ਮੀਡੀਆ ਵਿੱਚ ਆਉਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਵਿਜੇ ਦਿਵਸ ਮੌਕੇ ਸਤਪਾਲ ਸਿੰਘ ਨੂੰ ਤਰੱਕੀ ਦੇਣ ਦਾ ਫੈਸਲਾ ਲਿਆ ਹੈ।

 



 

 

ਫ਼ੌਜ ਤੋਂ ਸੇਵਾਮੁਕਤੀ ਹੋ ਕੇ ਸਤਪਾਲ ਸਿੰਘ ਸਾਲ 2010 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋ ਗਏ ਸਨ। ਆਮ ਤੌਰ 'ਤੇ ਪੰਜਾਬ ਪੁਲਿਸ ਵਿੱਚ ਸਿਪਾਹੀ ਨੂੰ ਏਐਸਆਈ ਰੈਂਕ ਤਕ ਤਰੱਕੀ ਕਰਨ ਲਈ 15 ਕੁ ਸਾਲ ਦਾ ਸਮਾਂ ਲੱਗਦਾ ਹੈ।

 ਸਤਪਾਲ ਸਿੰਘ ਨੂੰ ਨੌਂ ਸਾਲਾਂ ਦੀ ਨੌਕਰੀ ਬਦਲੇ ਇੱਕ ਦਰਜਾ ਵਧਾ ਕੇ ਸਹਾਇਕ ਸਬ ਇੰਸਪੈਕਟਰ ਦਾ ਦਰਜਾ ਐਲਾਨ ਕੇ ਕੈਪਟਨ ਸਰਕਾਰ ਫੁੱਲੀ ਨਹੀਂ ਸਮਾ ਰਹੀ ਜਾਪਦੀ ਕੈਪਟਨ ਅਮਰਿੰਦਰ ਸਿੰਘ ਨੇ ਸਤਪਾਲ ਸਿੰਘ ਨੂੰ ਅਣਡਿੱਠਾ ਕਰਨ ਲਈ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਰਗਿਲ ਜੰਗ ਦੌਰਾਨ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਦੀ ਪਛਾਣ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਸਤਪਾਲ ਜੋ ਕਿ ਹੁਣ ਭਾਰਤੀ ਫ਼ੌਜ ‘ਚੋਂ ਹੁਣ ਸੇਵਾ ਮੁਕਤ ਹੋਣ ਤੋਂ ਬਾਅਦ 2010 ਵਿਚ ਪੰਜਾਬ ਪੁਲਿਸ ਦੇ ਵਿਚ ਭਰਤੀ ਹੋ ਗਏ ਸਨ, ਨੂੰ ਹੁਣ ਦੋ ਵਾਰ ਤਰੱਕੀ ਨਾਲ ਨਿਵਾਜਿਆ ਜਾਵੇਗਾ ਹੁਣ ਕੈਪਟਨ ਸਤਪਾਲ ਨੂੰ ਮੁੜ ਤੋਂ ਏਐਸਆਈ ਵਜੋਂ ਭਰਤੀ ਕਰੇਗੀ। ਸਤਪਾਲ ਸਿੰਘ ਦਾ ਜਨਮ ਸੰਨ 1973 ਦਾ ਹੋਣ ਕਾਰਨ ਉਨ੍ਹਾਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇਗੀ।

Punjab News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ