ਸਹੁਰਾ ਪਰਿਵਾਰ ਵੱਲੋਂ ਦਾਜ ਲਈ ਪਰੇਸ਼ਾਨ ਕਰਨ 'ਤੇ ਗਰਭਵਤੀ ਨੂੰਹ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਦਾਜ ਦੇ ਲੋਭੀਆਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਦੀ ਘਟਨਾ ਨਾ ਵਾਪਰੇ।

Death

ਮੋਗਾ: ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ। ਅਜਿਹਾ ਹੀ ਮਾਮਲਾ ਜ਼ਿਲਾ ਮੋਗਾ ਦੇ ਪਿੰਡ ਝੰਡੇਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਮਹੀਨੇ ਦੀ ਗਰਭਵਤੀ ਔਰਤ ਨੇ  ਆਪਣੇ ਪੀ ਅਤੇ ਸੱਸ ਦੇ ਤਸ਼ੱਸਦ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ। 

ਪੁਲਿਸ ਨੂੰ ਦਿੱਤੀ ਸ਼ਿਕਾਇਤ ਪੱਤਰ ਵਿਚ  ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਸ ਦੀ ਬੇਟੀ ਅਮਨਦੀਪ ਕੌਰ (27) ਦਾ ਵਿਆਹ 1 ਦਸੰਬਰ 2019 ਨੂੰ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਮਨਜਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਸਮੇਂ ਅਸੀਂ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਪਰ ਫਿਰ ਵੀ ਉਸਦਾ ਪਤੀ ਅਤੇ ਸੱਸ ਮੇਰੀ ਧੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਜਿਸ ਤੋਂ ਦੁਖੀ ਹੋ ਕੇ ਮੇਰੀ ਧੀ ਨੇ ਮੌਤ ਗਲ ਲਾ ਲਈ।

ਪੁਲਿਸ ਵੱਲੋਂ ਮ੍ਰਿਤਕ ਦੇ ਪੇਕੇ  ਪਰਿਵਾਰ ਦੀ ਸ਼ਿਕਾਇਤ ’ਤੇ ਸੱਸ ਮਨਜੀਤ ਸਿੰਘ ਅਤੇ ਪਤੀ ਮਨਜਿੰਦਰ ਸਿੰਘ ਨਿਵਾਸੀ ਪਿੰਡ ਝੰਡੇਆਣਾ ਖਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਮ੍ਰਿਤਕ ਦੀ ਸੱਸ ਮਨਜੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਬਾਪ ਦਾ ਘਰ ਵਿਕਦੈ ਤਾਂ ਧੀ ਦਾ ਘਰ ਵੱਸਦੈ, ਕਿੰਨੀ ਨਾਮੁਰਾਦ ਰਸਮ ਹੈ ਦਾਜ ਪ੍ਰਥਾ। ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਗਰਭਵਤੀ ਔਰਤ ਨੂੰ ਸਹੁਰੇ ਪਰਿਵਾਰ ਨੇ ਮੌਤ ਦੇ ਘਾਟ ਕਿਉਂ ਉਤਾਰ ਦਿੱਤਾ। ਇਹ ਜਾਂਚ ਦਾ ਵਿਸ਼ਾ ਹੈ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਦਾਜ ਦੇ ਲੋਭੀਆਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਦੀ ਘਟਨਾ ਨਾ ਵਾਪਰੇ।