ਟਾਂਡਾ 'ਚ ਵਾਪਰਿਆ ਭਿਆਨਕ ਹਾਦਸਾ, ਉਜੜੀਆ ਖੁਸ਼ੀਆਂ, ਮਾਂ-ਧੀ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਕੇ 'ਤੇ ਪਹੁੰਚੀ ਪੁਲਿਸ

Terrible accident in Tanda

ਟਾਂਡਾ: ਇਕ ਸੜਕ ਹਾਦਸੇ ਦੌਰਾਨ ਮਾਂ- ਧੀ ਦੀ ਮੌਤ ਹੋਣ ਦੀ ਦੁਖ਼ਦਾਇਕ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਹਾਈਵੇਅ 'ਤੇ ਦਾਰਾਪੁਰ ਬਾਈਪਾਸ ਨਜ਼ਦੀਕ ਕਾਰ  ਨੇ  ਐਕਟਿਵਾ ਸਵਾਰ ਮਾਂ-ਧੀ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਮਾਂ- ਧੀ  ਦੀ ਮੌਕੇ 'ਤੇ ਹੀ ਮੌਤ ਹੋ ਗਈ।

  ਮ੍ਰਿਤਕਾਂ ਦੀ ਪਛਾਣ ਸੰਗੀਤਾ ਭਾਰਦਵਾਜ ਪਤਨੀ ਕਮਲ ਭਾਰਦਵਾਜ ਉਸ ਦੀ ਬੇਟੀ ਪ੍ਰਿਆ ਭਾਰਦਵਾਜ ਵਾਸੀ ਖੁੱਡਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ।