ਕਾਰਗਿਲ ਵਿਜੈ ਦਿਵਸ: CM ਮਾਨ ਨੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਨੇ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਭੇਟ ਕੀਤੀ ਸ਼ਰਧਾਂਜਲੀ

CM Mann

 

ਚੰਡੀਗੜ੍ਹ: ਕਾਰਗਿਲ ਵਿਜੈ ਦਿਵਸ ਦੀ 23ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਜੰਗੀ ਯਾਦਗਾਰ ਵਿਖੇ ਪੁੱਜੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ। ਤੁਹਾਨੂੰ ਦੱਸ ਦੇਈਏ ਕਿ 1999 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ 60 ਦਿਨਾਂ ਦੀ ਜੰਗ ਹੋਈ ਸੀ, ਜਿਸ ਵਿੱਚ ਭਾਰਤ ਦੀ ਜਿੱਤ ਹੋਈ ਸੀ ਅਤੇ ਕਾਰਗਿਲ ਭਾਰਤ ਨੇ ਜਿੱਤਿਆ ਸੀ।

 

ਇਸ ਵਿੱਚ 500 ਤੋਂ ਵੱਧ ਜਵਾਨ ਸ਼ਹੀਦ ਹੋਏ ਸਨ, ਜਿਨ੍ਹਾਂ ਨੂੰ ਅੱਜ ਇਹ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਮਾਨ ਨੇ ਕਾਰਗਿਲ ਜੰਗ ਵਿੱਚ ਹਿੱਸਾ ਲੈਣ ਵਾਲੇ ਸਾਬਕਾ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਮਾਨ ਨੇ ਐਨ.ਸੀ.ਸੀ ਦੇ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ।

 

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਮੌਕੇ ਭਾਰਤੀ ਜਵਾਨਾਂ ਨੇ ਕਾਰਗਿਲ ਨੂੰ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਫੌਜ ਲਈ ਅਜਿਹੇ ਮੌਕੇ ਆਉਂਦੇ ਰਹਿੰਦੇ ਹਨ ਜਦੋਂ ਦੁਸ਼ਮਣ ਆਪਣੀ ਪੈਰ ਜਮਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਬੜੀ ਬਹਾਦਰੀ ਨਾਲ ਉਨ੍ਹਾਂ ਦਾ ਸਾਹਮਣਾ ਕਰਦਾ ਹੈ। ਇਨ੍ਹਾਂ ਯੋਧਿਆਂ ਦੀ ਬਦੌਲਤ ਹੀ ਅਸੀਂ ਸੁਰੱਖਿਅਤ ਹਾਂ, ਇਸ ਲਈ ਉਨ੍ਹਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਇਸ ਸਬੰਧੀ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ।

 

 

ਕੈਪਟਨ ਅਮਰਿੰਦਰ ਨੇ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਭੇਟ ਕੀਤੀ ਸ਼ਰਧਾਂਜਲੀ 
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਆਪਣੇ ਸਾਰੇ ਦਲੇਰ ਸੈਨਿਕਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਪਾਕਿਸਤਾਨੀ ਘੁਸਪੈਠੀਆਂ ਤੋਂ ਕਾਰਗਿਲ ਦੀਆਂ ਚੋਟੀਆਂ 'ਤੇ ਮੁੜ ਕਬਜ਼ਾ ਕਰਨ ਲਈ ਕਾਰਗਿਲ ਯੁੱਧ ਵਿਚ ਲੜਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਦੀ ਬਹਾਦਰੀ ਅਤੇ ਬਹਾਦਰੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜੈ ਹਿੰਦ!