ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਅਤੇ ਦਿੱਲੀ ਸਰਕਾਰ ਦੇਵੇਗੀ ਉਤਸ਼ਾਹਤ ਰਾਸ਼ੀ

ਏਜੰਸੀ

ਖ਼ਬਰਾਂ, ਪੰਜਾਬ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਅਤੇ ਦਿੱਲੀ ਸਰਕਾਰ ਦੇਵੇਗੀ ਉਤਸ਼ਾਹਤ ਰਾਸ਼ੀ

image

ਨਵੀਂ ਦਿੱਲੀ, 25 ਜੁਲਾਈ : ਪੰਜਾਬ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਦੀਆਂ ਸਰਕਾਰਾਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਨਕਦ ਉਤਸ਼ਾਹਤ ਰਾਸ਼ੀ ਦੇਣ ਦੀ ਯੋਜਨਾ ਬਣਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਲਾਗਤ ਵੰਡਣ ਦੀ ਅਪੀਲ ਕੀਤੀ ਹੈ। 
ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਰਾਸ਼ਟਰੀ ਰਾਜਧਾਨੀ ਵਿਚ ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ਵਿਚ ਹਵਾ ਪ੍ਰਦੂਸ਼ਣ ਦੇ ਪੱਧਰ ਵਿਚ ਚਿੰਤਾਜਨਕ ਵਾਧਾ ਹੋਣ ਪਿੱਛੇ ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨਾ ਇਕ ਮੁੱਖ ਕਾਰਨ ਹੈ। ਕਣਕ ਅਤੇ ਆਲੂਆਂ ਦੀ ਕਾਸਤ ਤੋਂ ਪਹਿਲਾਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਜਲਦੀ ਕੱਢਣ ਲਈ ਅਪਣੇ ਖੇਤਾਂ ਨੂੰ ਅੱਗ ਲਗਾ ਦਿੰਦੇ ਹਨ। ਪੰਜਾਬ ਵਿਚ ਹਰ ਸਾਲ ਤਕਰੀਬਨ 2 ਕਰੋੜ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ।
ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, “ਅਸੀਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨ ਵਾਲੇ ਕਿਸਾਨਾਂ ਨੂੰ ਨਕਦ ਉਤਸ਼ਾਹਤ ਰਾਸ਼ੀ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਹੈ।
 ਯੋਜਨਾ ਇਹ ਹੈ ਕਿ ਕੇਂਦਰ ਲਾਗਤ ਦਾ 50 ਪ੍ਰਤੀਸ਼ਤ ਸਹਿਣ ਕਰੇਗਾ ਅਤੇ ਪੰਜਾਬ ਅਤੇ ਦਿੱਲੀ ਇਸ ਵਿਚ 25-25 ਪ੍ਰਤੀਸ਼ਤ ਯੋਗਦਾਨ ਪਾਉਣਗੇ।’’ ਉਨ੍ਹਾਂ ਕਿਹਾ, “ਦਿੱਲੀ 25 ਫ਼ੀ ਸਦੀ ਲਾਗਤ ਸਹਿਣ ਕਰੇਗੀ ਕਿਉਂਕਿ ਪਰਾਲੀ ਨੂੰ ਅੱਗ ਲੱਗਣ ਦੀ ਅੱਗ ਦਾ ਧੂੰਆਂ ਰਾਸ਼ਟਰੀ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ।’’
 ਪੰਜਾਬ ਸਰਕਾਰ ਦੇ ਅਧਿਕਾਰੀ ਨੇ ਕਿਹਾ, “ਇਹ ਪ੍ਰਸਤਾਵ ਕੇਂਦਰ ਨੂੰ ਭੇਜਿਆ ਗਿਆ ਹੈ। ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਪੰਜਾਬ ਕੈਬਨਿਟ ਦੇ ਸਾਹਮਣੇ ਰਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਹਿਮਤੀ ਨਾ ਹੋਣ ’ਤੇ ਵੀ ਪੰਜਾਬ ਅਤੇ ਦਿੱਲੀ ਸਰਕਾਰਾਂ ਇਸ ਸਕੀਮ ਨੂੰ ਲਾਗੂ ਕਰਨਗੀਆਂ।    (ਏਜੰਸੀ)