ਸ਼ਾਹਕੋਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਮਾਇਨਿੰਗ ਕਰਦੇ ਸਮੇਂ 4 ਟਰੈਕਟਰਾ ਸਮੇਤ ਟਰਾਲੀਆਂ ਤੇ 1 JCB ਕੀਤੀ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮਾਮਲਾ ਦਰਜ ਕਰੇ ਕਾਰਵਾਈ ਕੀਤੀ ਸ਼ੁਰੂ

photo

 

ਜਲੰਧਰ: ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋ ਮਾਇਨਿੰਗ ਕਰਦੇ ਸਮੇਂ 04 ਟਰੈਕਟਰਾਂ ,ਟਰਾਲੀਆ ਤੇ 1 JCB ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ।

 

 ਸਵਰਨਦੀਪ ਸਿੰਘ ਸੀਨੀਅਰ ਪੁਲਿਸ ਕਪਤਾਨ  ਜਲੰਧਰ ( ਦਿਹਾਤੀ ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ / ਮਾਇਨਿੰਗ ਕਰਨ ਵਾਲਿਆ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਅਤੇ  ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋ ਮਾਇਨਿੰਗ ਕਰਦੇ ਸਮੇਂ 04 ਟਰੈਕਟਰਾ ਸਮੇਤ ਟਰਾਲੀਆ ਤੇ 01 JCB ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

 

 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ  ਉਪ ਪੁਲਿਸ ਕਪਤਾਨ  ਸਬ ਡਵੀਜਨ ਸ਼ਾਹਕੋਟ ਨੇ ਦੱਸਿਆ ਕਿ ਮਿਤੀ 25.07.2022 ਨੂੰ ASI ਹਰਭਜਨ ਲਾਲ ਥਾਣਾ ਸ਼ਾਹਕੋਟ ਸਮੇਤ ਪੁਲਿਸ ਪਾਰਟੀ ਦਰਿਆ ਸਤਲੁਜ ਬਾਹਦ ਰਕਬਾ ਦਾਨੇਵਾਲ 'ਤੇ ਰੇਡ ਕੀਤਾ ਤਾਂ ਦਰਿਆ ਸਤਲੁਜ ਦੇ ਕਿਨਾਰੇ ਤੋਂ 03 ਟਰੈਕਟਰ ਸੋਨਾਲੀਕਾ , 01 ਮਹਿੰਦਰਾ ਟਰੈਕਟਰ ਸਮੇਤ ਟਰਾਲੀਆ ਅਤੇ 01 ICB ਮਸ਼ੀਨ ਬਰਾਮਦ ਕੀਤੀ ਹੈ। ਟਰੈਕਟਰ ਚਾਲਕ ਅਤੇ JCB ਚਾਲਕ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਦੋਸ਼ੀਆ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।