ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਤੋਂ ਤਿੰਨਾਂ ਤੱਕ ਪਵੇਗਾ ਭਾਰੀ ਮੀਂਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

Rain

 

 ਮੁਹਾਲੀ: ਪੰਜਾਬ ਵਿਚ ਅੱਜ ਤੋਂ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਅੱਤ ਦੀ ਗਰਮੀ ਝੱਲ ਰਹੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਤਿੰਨ ਦਿਨ ਮੀਂਹ ਪਵੇਗਾ।

 

ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।

 

ਅੱਜ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ। ਅਜਿਹੇ ‘ਚ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ‘ਚ ਜਾਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹੋ।