ਸੁਪਰੀਮ ਕੋਰਟ ਨੇ ਸੁਰਜੇਵਾਲਾ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ

ਏਜੰਸੀ

ਖ਼ਬਰਾਂ, ਪੰਜਾਬ

ਸੁਪਰੀਮ ਕੋਰਟ ਨੇ ਸੁਰਜੇਵਾਲਾ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ

image

ਨਵੀਂ ਦਿੱਲੀ, 25 ਜੁਲਾਈ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਮਾਮਲੇ ਦੀ ਸੁਣਵਾਈ ਲਈ ਦਿੱਲੀ ਹਾਈ ਕੋਰਟ ਤਕ ਪਹੁੰਚ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਸੁਰਜੇਵਾਲਾ ਨੇ ਆਧਾਰ ਅਤੇ ਵੋਟਰ ਆਈਡੀ ਕਾਰਡ ਨੂੰ ਲਿੰਕ ਕਰਨ ਨੂੰ ਲੈ ਕੇ ਕੇਂਦਰ ਦੇ ਆਦੇਸ ਨੂੰ ਚੁਣੌਤੀ ਦਿਤੀ ਸੀ। ਕੇਂਦਰ ਵਲੋਂ ਇਸ ਸਬੰਧੀ ਨੋਟੀਫ਼ੀਕੇਸ਼ਨ 19 ਜੂਨ ਨੂੰ ਜਾਰੀ ਕੀਤਾ ਗਿਆ ਸੀ। ਜਸਟਿਸ ਡੀਵਾਈ ਚੰਦਰਚੂੜ ਅਤੇ ਏਐਸ ਬੋਪੰਨਾ ਦੇ ਬੈਂਚ ਨੇ ਕਾਂਗਰਸ ਆਗੂ ਵਲੋਂ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ ਅਤੇ ਉਨ੍ਹਾਂ ਨੂੰ ਹਾਈ ਕੋਰਟ ਵਿਚ ਜਾਣ ਲਈ ਕਿਹਾ।
ਸੁਰਜੇਵਾਲਾ ਨੇ ਅਪਣੀ ਪਟੀਸ਼ਨ ਵਿਚ ਕਿਹਾ ਕਿ ਇਲੈਕਟ੍ਰਾਨਿਕ ਵੋਟਰ ਦੇ ਫੋਟੋ ਪਛਾਣ ਪੱਤਰ ਦੇ ਡੇਟਾ ਨੂੰ ਆਧਾਰ ਨਾਲ ਲਿੰਕ ਕਰਨ ਨਾਲ ਨਾਗਰਿਕਾਂ ਦੀ ਨਿਜਤਾ ਦੀ ਉਲੰਘਣਾ ਹੋਵੇਗੀ, ਜੋ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਕਾਂਗਰਸੀ ਆਗੂ ਨੇ ਇਸ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿਤਾ ਹੈ। ਇਸ ਦੇ ਨਾਲ ਹੀ ਵੋਟਰਾਂ ਦੀ ਨਿਜੀ ਜਾਣਕਾਰੀ ਵਿਧਾਨਿਕ ਅਥਾਰਟੀ ਕੋਲ ਹੋਵੇਗੀ ਯਾਨੀ ਵੋਟਰਾਂ ਨੂੰ ਹੁਣ ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਸਾਹਮਣੇ ਅਪਣੀ ਪਛਾਣ ਸਥਾਪਤ ਕਰਨ ਲਈ ਅਪਣਾ ਆਧਾਰ ਵੇਰਵਾ ਦੇਣਾ ਹੋਵੇਗਾ। (ਏਜੰਸੀ)