ਫਾਜ਼ਿਲਕਾ 'ਚ ਪਾਕਿ ਨਾਗਰਿਕ ਗ੍ਰਿਫਤਾਰ, ਸਰਹੱਦ ਪਾਰ ਕਰਕੇ ਆਇਆ ਭਾਰਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

BSF ਨੇ ਪੁੱਛਗਿੱਛ ਕੀਤੀ ਸ਼ੁਰੂ

photo

 

ਫਾਜ਼ਿਲਕਾ: ਪਾਕਿਸਤਾਨੀ ਨੌਜਵਾਨ ਵਲੋਂ ਭਾਰਤ 'ਚ ਘੁਸਪੈਠ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਬੀਐਸਐਫ ਨੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਪੁੱਛਗਿੱਛ ਤੋਂ ਬਾਅਦ ਨੌਜਵਾਨ ਨੂੰ ਪੁਲਿਸ ਹਵਾਲੇ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਬੀਓਪੀ ਰੂਪਨਗਰ ਨੇੜਿਓਂ ਕਾਬੂ ਕੀਤਾ ਗਿਆ। ਫੜਿਆ ਗਿਆ ਨੌਜਵਾਨ ਪਾਕਿਸਤਾਨ ਦੇ ਬਹਾਵਲ ਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਦਸਿਆ ਜਾਂਦਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿਤੀ ਹੈ।
 

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਖੇਤਾਂ ਵਿਚ ਪਲਟੀ ਬੱਚਿਆਂ ਨਾਲ ਭਰੀ ਸਕੂਲੀ ਬੱਸ, ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ 

ਐਸਐਚਓ ਸੁਨੀਲ ਕੁਮਾਰ ਅਨੁਸਾਰ ਨੌਜਵਾਨ ਦਾ ਨਾਮ ਮੁਕਰੱਮ ਸ਼ਰੀਫ਼ ਹੈ। ਉਹ ਪਾਕਿਸਤਾਨ ਦੇ ਜ਼ਿਲ੍ਹਾ ਬਹਾਵਲਨਗਰ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ 'ਚ ਉਸ ਨੇ ਦੱਸਿਆ ਕਿ ਉਸ ਨੇ ਭਟਕਦੇ ਹੋਏ ਨੇ ਸਰਹੱਦ ਪਾਰ ਕਰ ਲਈ। ਪੁਲਿਸ ਅਧਿਕਾਰੀ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਭਾਰਤ ਵਿਚ ਕਿਉਂ ਦਾਖਲ ਹੋਇਆ ਸੀ।

ਇਹ ਵੀ ਪੜ੍ਹੋ: ਭਾਰਤ ਅਪਣਾ ਮਾਣ ਬਰਕਰਾਰ ਰੱਖਣ ਲਈ ਐਲ.ਓ.ਸੀ. ਪਾਰ ਕਰਨ ਨੂੰ ਤਿਆਰ : ਰਾਜਨਾਥ