ਸੁਲਤਾਨਪੁਰ ਲੋਧੀ: ਚੰਗੇ ਭਵਿੱਖ ਲਈ ਦੁਬਈ ਗਿਆ ਨੌਜਵਾਨ ਹੋਇਆ ਲਾਪਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲਾਪਤਾ ਵਿਅਕਤੀ ਦੀ ਬਲਜਿੰਦਰ ਸਿੰਘ ਵਜੋਂ ਹੋਈ ਪਛਾਣ

photo

 

ਸੁਲਤਾਨਪੁਰ ਲੋਧੀ: ਰੋਜ਼ੀ ਰੋਟੀ ਲਈ ਦੁਬਈ ਗਿਆ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਭਾਗੋਰਾਈਆ ਦਾ ਇਕ ਨੌਜਵਾਨ ਲਾਪਤਾ ਹੋ ਗਿਆ। ਲਾਪਤਾ ਵਿਅਕਤੀ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਬਲਜਿੰਦਰ ਨਾਲ ਉਸ ਦੇ ਮਾਪਿਆਂ ਦੀ ਪਿਛਲੇ 20-25 ਦਿਨਾਂ ਤੋਂ ਗੱਲਬਾਤ ਨਹੀਂ ਹੋ ਸਕੀ। 

ਇਹ ਵੀ ਪੜ੍ਹੋ: ਮਮਤਾ ਹੋਈ ਸ਼ਰਮਸਾਰ, ਮਾਂ ਨੇ 9 ਮਹੀਨੇ ਦੀਆਂ ਜੁੜਵਾ ਧੀਆਂ ਦਾ ਸਿਰਹਾਣੇ ਨਾਲ ਮੂੰਹ ਘੁੱਟ ਕੇ ਮਾਰਿਆ

ਪੁੱਤਰ ਦੇ ਲਾਪਤਾ ਹੋਣ ਦੀ ਖ਼ਬਰ ਸੁਣ ਕੇ ਬਜ਼ੁਰਗ ਬੀਮਾਰ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਸ ਨੂੰ ਆਵਾਜ਼ਾਂ ਮਾਰ-ਮਾਰ ਕੇ ਪੁਕਾਰ ਰਹੀ ਹੈ ਪਰ ਬਲਜਿੰਦਰ ਸਿੰਘ ਦਾ ਕੁਝ ਅਤਾ ਪਤਾ ਨਹੀਂ ਲੱਗ ਰਿਹਾ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਸਾਡਾ ਬਲਜਿੰਦਰ ਸਿੰਘ ਨਾਲ ਕੋਈ ਸੰਪਰਕ ਨਹੀਂ ਹੋਇਆ ਅਤੇ ਉਸ ਦੇ ਦੋਸਤਾਂ ਨੇ ਦਸਿਆ ਕਿ ਉਹ ਆਪਣੇ ਕਮਰੇ ਵਿਚ ਵੀ ਨਹੀਂ ਹੈ ਪਰ ਉਸ ਦਾ ਸਾਮਾਨ ਉਥੇ ਕਮਰੇ ਵਿਚ ਹੀ ਪਿਆ ਹੈ ਅਤੇ ਉਸ ਦਾ ਫੋਨ ਬੰਦ ਆ ਰਿਹਾ ਹੈ।

 ਇਹ ਵੀ ਪੜ੍ਹੋ: ਸੰਸਦ ਦਾ ਮਾਨਸੂਨ ਇਜਲਾਸ: ਕਾਂਗਰਸ ਨੇ ਸਰਕਾਰ ਵਿਰੁਧ ਸਦਨ 'ਚ ਦਿਤਾ ਬੇਭਰੋਸਗੀ ਮਤਾ

ਪਰਿਵਾਰ ਵਾਲਿਆਂ ਨੇ ਸਰਕਾਰਾਂ ਸਮੇਤ ਸਮਾਜ ਸੇਵੀ ਐੱਸ. ਪੀ. ਉਬਰਾਏ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਬਲਜਿੰਦਰ ਸਿੰਘ ਦੀ ਭਾਲ ਕਰਵਾ ਕੇ ਉਸ ਨੂੰ ਭਾਰਤ ਵਾਪਸ ਮੰਗਾਉਣ 'ਚ ਸਹਿਯੋਗ ਕਰਨ।