ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਪੰਜਾਬ ’ਚ ਅਗਲੇ ਤਿੰਨ ਦਿਨਾਂ ਤਕ ਭਾਰੀ ਮੀਂਹ ਪੈਣ ਦੀ ਚੇਤਾਵਨੀ
ਮਾਝਾ ਅਤੇ ਮਾਲਵਾ ਵਿਖੇ 26, 27,28 ਅਤੇ 29 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
ਚੰਡੀਗੜ੍ਹ: ਪੰਜਾਬ ਦੇ ਬਹੁਤੇ ਦਰਿਆਵਾਂ ਵਿਚ ਇੱਕ ਵਾਰ ਫਿਰ ਪਾਣੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਕਾਰਨ ਹਿਮਾਚਲ ਪ੍ਰਦੇਸ਼ ‘ਚ ਹੋ ਰਹੀ ਬਾਰਸ਼ ਅਤੇ ਡੈਮਾਂ ‘ਚੋਂ ਛੱਡਿਆ ਜਾ ਰਿਹਾ ਪਾਣੀ ਹੈ। ਜਿਸ ਕਾਰਨ ਦਰਿਆ ਕਿਨਾਰੇ ਵਾਲੇ ਇਲਾਕਿਆਂ ਵਿਚ ਕਾਫੀ ਨੁਕਸਾਨ ਹੋਇਆ ਹੈ।
ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿਤੀ ਗਈ ਹੈ। ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਦੁਆਬਾ, ਮਾਝਾ ਤੇ ਮਾਲਵੇ ਵਿਚ ਮੀਂਹ ਪਵੇਗਾ।
ਪੰਜਾਬ ਵਿਚ ਮੀਂਹ ਦਾ ਸਿਲਸਲਾ 29 ਜੁਲਾਈ ਤੱਕ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਮਾਝਾ ਅਤੇ ਮਾਲਵਾ ਵਿਖੇ 26, 27,28 ਅਤੇ 29 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਦੂਜੇ ਪਾਸੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਤੋਂ ਤਿੰਨ ਦਿਨਾਂ ਤੱਕ ਪੰਜਾਬ ਵਿਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ 3 ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿਤੀ ਗਈ ਹੈ।