Amritpal Singh News : ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਫ਼ਿਰ ਟਲੀ ਸੁਣਵਾਈ

ਏਜੰਸੀ

ਖ਼ਬਰਾਂ, ਪੰਜਾਬ

ਗੁਰੀ ਔਜਲਾ ਅਤੇ ਹੋਰਨਾਂ ਨੇ ਆਪਣੇ 'ਤੇ ਲਗਾਏ NSA ਨੂੰ ਗਲਤ ਅਤੇ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਹਾਈ ਕੋਰਟ 'ਚ ਦਿੱਤੀ ਸੀ ਚੁਣੌਤੀ

Amritpal Singh

  Amritpal Singh News : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਾਥੀ ਗੁਰੀ ਔਜਲਾ ਅਤੇ ਹੋਰਨਾਂ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ ਹੈ।  NSA ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਾਈ ਫਿਰ ਟਲ ਗਈ ਹੈ।  ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। 

ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਵਿਕਾਸ ਸੂਰੀ ਨੇ ਕੋਈ ਰਾਹਤ ਆਦੇਸ਼ ਜਾਰੀ ਨਾ ਕਰਦੇ ਹੋਏ  ਮਾਮਲੇ ਦੀ ਸੁਣਵਾਈ 28 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਹਾਈਕੋਰਟ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਉਨ੍ਹਾਂ ਦੀ ਤਰਫ਼ੋਂ  ਵਕੀਲ ਪੇਸ਼ ਨਹੀਂ ਹੋਏ। 

ਦੱਸ ਦੇਈਏ ਕਿ ਗੁਰੀ ਔਜਲਾ ਅਤੇ ਹੋਰਨਾਂ ਨੇ ਆਪਣੇ 'ਤੇ ਲਗਾਏ ਗਏ NSA ਨੂੰ ਗਲਤ ਅਤੇ ਗੈਰ-ਕਾਨੂੰਨੀ ਦੱਸਦੇ ਹੋਏ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਪਟੀਸ਼ਨ ਵਿੱਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਸੀ। ਇਸ ਮੁਹਿੰਮ ਤਹਿਤ ਅੰਮ੍ਰਿਤਪਾਲ ਦੇ ਸਾਥੀਆਂ ਖਿਲਾਫ ਸ਼ਿਕੰਜਾ ਕੱਸਿਆ ਗਿਆ ਸੀ। 

ਇਸੇ ਲੜੀ ਵਿੱਚ ਪਟੀਸ਼ਨਰਾਂ ਨੂੰ ਵੀ ਪੀੜਤ ਬਣਾਇਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਉਸ ਵਿਰੁੱਧ ਇਹ ਕਾਰਵਾਈ ਕਾਨੂੰਨ ਦੀ ਨਿਰਧਾਰਤ ਪ੍ਰਕਿਰਿਆ ਦਾ ਪਾਲਣ ਨਹੀਂ ਕੀਤੀ ਗਈ ਹੈ। ਅਜਿਹੇ 'ਚ ਇਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। 

ਹਾਈ ਕੋਰਟ ਨੇ ਔਜਲਾ ਤੋਂ ਇਲਾਵਾ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ,ਪਪਲਪ੍ਰੀਤ ਸਿੰਘ , ਭਗਵੰਤ ਸਿੰਘ ਅਤੇ ਬਸੰਤ ਸਿੰਘ ਦੀਆਂ ਇਨ੍ਹਾਂ ਪਟੀਸ਼ਨਾਂ 'ਤੇ ਪੰਜਾਬ ਸਰਕਾਰ ਅਤੇ ਕੇਂਦਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ 'ਤੇ ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਦਿਆਂ ਕਿਹਾ ਸੀ ਕਿ ਇਨ੍ਹਾਂ ਸਾਰਿਆਂ ਨੂੰ ਨਿਰਧਾਰਿਤ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ, ਇਸ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਨਹੀਂ ਹੈ। ਇਹ ਵੀ ਕਿਹਾ ਕਿ ਇਹ ਸਾਰੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਹਨ ਅਤੇ ਵੱਖਵਾਦੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ।