CM Bhagwant Mann News: ਕੈਪਟਨ ਵਲੋਂ ਮਜੀਠੀਆ ਦੇ ਹੱਕ ਵਿਚ ਪਾਈ ਪੋਸਟ 'ਤੇ CM ਮਾਨ ਨੇ ਕੱਸਿਆ ਤੰਜ਼
CM Bhagwant Mann News: ਕੈਪਟਨ ਨੇ ਮਜੀਠੀਆ 'ਤੇ ਹੋਈ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ
CM Bhagwant Mann statement on Captain Amarinder Singh: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕੈਪਟਨ ਸਾਬ੍ਹ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਦੀ ਚਿੰਤਾ ਹੋ ਗਈ ਜਦੋਂ ਲੋਕਾਂ ਦੇ ਪੁੱਤ ਤੁਹਾਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿਚ ਤੜਫ-ਤੜਫ ਕੇ ਮਰ ਰਹੇ ਸਨ, ਉਸ ਵੇਲੇ ਤੁਸੀਂ ਮਹਿਫ਼ਲਾਂ 'ਚ ਬੈਠੇ ਸੀ।
ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਹੈ ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ। ਜਿਹਰੀ ਤੁਸੀਂ ਗੁਟਕਾ ਸਾਹਿਬ ਜੀ ਦੀ ਸਹੁੰ ਖਾਧੀ ਸੀ ਉਹ ਕਿੱਥੇ ਗਈ?
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ 'ਤੇ ਹੋਈ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ ਅਤੇ ਇਸ ਕਾਰਵਾਈ ਦੀ ਨਿੰਦਾ ਕੀਤੀ ਸੀ। ਇਸ 'ਤੇ ਹੁਣ ਪੰਜਾਬ ਸਰਕਾਰ ਨੇ ਵੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ ਕਿ ਜਿਹੜੀ ਤੁਸੀਂ ਗੁਟਕਾ ਸਾਹਿਬ ਜੀ ਦੀ ਸਹੁੰ ਖਾਧੀ ਸੀ ਉਸ ਦਾ ਕੀ ਬਣਿਆ। ਹੁਣ ਤੁਹਾਡਾ ਦੋਗਲਾ ਚਿਹਰਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ।
"(For more news apart from “CM Bhagwant Mann statement on Captain amarinder singh, ” stay tuned to Rozana Spokesman.)