Pathankot News: ਪਠਾਨਕੋਟ ਵਿਚ ਨਸ਼ੇੜੀ ਪੁੱਤ ਤੋਂ ਦੁਖੀ ਹੋ ਕੇ ਮਾਂ ਨੇ ਕੀਤੀ ਖ਼ੁਦਕੁਸ਼ੀ
Pathankot News: ਪੁੱਤ ਰੋਜ਼ਾਨਾ ਨਸ਼ੇ ਲਈ ਆਪਣੀ ਮਾਂ ਤੋਂ ਮੰਗਦਾ ਸੀ ਪੈਸੇ
Mother commits suicide in Pathankot: ਪਠਾਨਕੋਟ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਨਸ਼ੇੜੀ ਨੌਜਵਾਨ ਤੋਂ ਦੁਖੀ ਹੋ ਕੇ ਮਾਂ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਡੀਐੱਸਪੀ ਸਿਟੀ ਸੁਮੀਰ ਸਿੰਘ ਮਾਨ ਅਨੁਸਾਰ ਮ੍ਰਿਤਕਾ ਦੇ ਪੁੱਤਰ ਅਵਤਾਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਦੇ ਪਤੀ ਸੁਰਿੰਦਰ ਪਾਲ ਸਿੰਘ ਨੇ ਦੋਸ਼ ਲਾਇਆ ਕਿ ਉਸ ਦਾ ਪੁੱਤ ਲੰਬੇ ਸਮੇਂ ਤੋਂ ਨਸ਼ਿਆਂ ਦਾ ਆਦੀ ਹੈ ਅਤੇ ਰੋਜ਼ਾਨਾ ਨਸ਼ੇ ਲਈ ਆਪਣੀ ਮਾਂ ਤੋਂ ਪੈਸੇ ਦੀ ਮੰਗਦਾ ਸੀ। ਹਾਲ ਹੀ ਵਿੱਚ ਉਸ ਨੇ ਆਪਣੇ-ਆਪ ਨੂੰ ਖ਼ਤਮ ਕਰਨ ਦੀ ਧਮਕੀ ਵੀ ਦਿੱਤੀ ਸੀ ਜਿਸ ਤੋਂ ਉਸ ਦੀ ਮਾਂ ਡਰ ਗਈ।
ਮਨਜੀਤ ਕੌਰ ਨੇ ਆਪਣੇ ਪੁੱਤ ਦੇ ਰੋਜ਼ ਦੇ ਕਲੇਸ਼ ਤੋਂ ਤੰਗ ਆ ਗਈ ਹੈ, ਜਿਸ ਤੋਂ ਬਾਅਦ ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਜ਼ਹਿਰ ਨਿਗਲਣ ਬਾਅਦ ਤੋਂ ਪਰਿਵਾਰ ਮਨਜੀਤ ਕੌਰ ਨੂੰ ਸਿਵਲ ਹਸਪਤਾਲ ਪਠਾਨਕੋਟ ਇਲਾਜ ਲਈ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
"(For more news apart from “Mother commits suicide in Pathankot News, ” stay tuned to Rozana Spokesman.)